ਫ਼ਿਰੋਜ਼ਪੁਰ :ਪੰਜਾਬ ਦੀਆਂ ਜੇਲ੍ਹਾਂ ਅਕਸਰ ਹੀ ਸੁਰੱਖਿਆ ਨੂੰ ਲੈ ਕਰੇ ਵਿਵਾਦਾਂ ਵਿੱਚ ਘਿਰੀਆਂ ਰਹਿੰਦੀਆਂ ਹਨ। ਇਨ੍ਹਾਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ, ਨਸ਼ਾ ਜਾਂ ਹੋਰ ਇਤਰਾਜ਼ਯੋਗ ਸਮੱਗਰੀਆਂ ਬਰਾਮਦ ਹੁੰਦੀਆਂ ਰਹਿੰਦੀਆਂ ਹਨ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਜੇਲ੍ਹਾਂ ਵਿੱਚ ਸੁਰੱਖਿਆ ਦੇ ਪ੍ਰਬੰਧ ਕਰੜੇ ਹਨ, ਪਰ ਜਦੋਂ ਇਸ ਤਰ੍ਹਾਂ ਦੀ ਕੋਈ ਬਰਾਮਦਗੀ ਹੁੰਦੀ ਹੈ ਤਾਂ ਸਰਕਾਰ ਦੇ ਦਾਅਵੇ ਖੋਖਲੇ ਜਾਪਦੇ ਹਨ। ਇਸੇ ਤਰ੍ਹਾਂ ਦਾ ਹੀ ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਤੋਂ ਮੋਬਾਈਲ ਫੋਨ ਤੇ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ।
Ferozepur Central Jail: ਸਵਾਲਾਂ ਦੇ ਘੇਰੇ ’ਚ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ, ਕੈਦੀਆਂ ਦੀ ਜੇਲ੍ਹ ਵਿੱਚੋਂ ਚੱਲ ਰਹੀ ਵੀਡੀਓ ਕਾਲਿੰਗ ਵਾਇਰਲ - ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਚੈਕਿੰਗ
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚੋਂ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ ਕੈਦੀਆਂ ਕੋਲੋਂ ਨਸ਼ੀਲਾ ਪਦਾਰਥ ਤੇ ਮੋਬਾਈਲ ਫੋਨ ਬਰਾਮਦ ਹੋਇਆ ਹੈ। ਇਨ੍ਹਾਂ ਕੈਦੀਆਂ ਵਿਰੁੱਧ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਮੋਬਾਈਲ ਟ੍ਰੇਸ ਕਰਨ ਲਈ ਜੇਲ੍ਹ ਵਿੱਚ ਸਥਾਪਿਤ ਕੀਤੀ ਚੌਕੀ :ਜਾਣਕਾਰੀ ਅਨੁਸਾਰ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਚੈਕਿੰਗ ਦੌਰਾਨ ਹਵਾਲਾਤੀ ਅਮਨ ਕੁਮਾਰ ਕੋਲੋਂ ਵੱਲੋਂ ਮੋਬਾਈਲ ਉਤੇ ਵੀਡੀਓ ਕਾਨਫਰੰਸਿੰਗ ਕੀਤੀ ਜਾ ਰਹੀ ਸੀ, ਜੋ ਕਿ ਕਾਫੀ ਵਾਇਰਲ ਹੋ ਰਹੀ ਹੈ। ਇਸ ਹਵਾਲਾਤੀ ਕੋਲੋਂ ਮੋਬਾਈਲ ਫੋਨ ਤੇ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਇਸ ਉਤੇ ਜਾਣਕਾਰੀ ਦਿੰਦਿਆਂ ਐਸਪੀਡੀ ਰਣਧੀਰ ਕੁਮਾਰ ਨੇ ਦੱਸਿਆ ਕਿ ਜੇਲ੍ਹ ਵਿੱਚ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਦੌਰਾਨ ਜੇਲ੍ਹ ਵਿਚੋਂ ਕੈਦੀ ਕੋਲੋਂ ਮੋਬਾਈਲ ਫੋਨ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਅਰਬਨ ਏਰੀਆ ਵਿੱਚ ਹੋਣ ਕਾਰਨ ਕੈਦੀਆਂ ਦੇ ਸਾਥੀ ਜਾਂ ਹੋਰ ਤਸਕਰ ਜੇਲ੍ਹ ਅੰਦਰ ਬਾਹਰ ਵਾਲੇ ਪਾਸਿਓਂ ਮੋਬਾਈਲ ਜਾਂ ਨਸ਼ਾ ਆਦਿ ਸੁੱਟ ਜਾਂਦੇ ਹਨ, ਮੁਲਾਜ਼ਮਾਂ ਵੱਲੋਂ ਕਈ ਵਾਰ ਇਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮਯਾਬ ਕੀਤਾ ਗਿਆ ਹੈ, ਪਰ ਕਿਤੇ ਨਾ ਕਿਤੇ ਇਹ ਤਸਕਰ ਕਾਮਯਾਬ ਹੋ ਜਾਂਦੇ ਹਨ। ਹਾਲਾਂਕਿ ਇਨ੍ਹਾਂ ਦੀ ਰੋਕਥਾਮ ਲਈ ਵੱਖਰੇ ਤੌਰ ਉਥੇ ਜੇਲ੍ਹ ਵਿੱਚ ਚੌਕੀ ਵਿ ਸਥਾਪਿਤ ਕੀਤੀ ਗਈ ਹੈ। ਇਸ ਚੌਕੀ ਵਿੱਚ ਇਲੈਕਟ੍ਰੋਨਿਕ ਮਸ਼ੀਨ ਵੀ ਲਾਈ ਗਈ ਹੈ, ਜਿਸ ਨਾਲ ਮੋਬਾਈਲ ਬਰਾਮਦ ਕਰਨ ਵਿੱਚ ਆਸਾਨੀ ਹੁੰਦੀ ਹੈ ਤੇ ਜੇਕਰ ਬਾਹਰੋਂ ਕੋਈ ਮੋਬਾਈਲ ਅੰਦਰ ਆ ਰਿਹਾ ਹੈ ਤਾਂ ਉਸ ਨੂੰ ਵੀ ਆਸਾਨੀ ਨਾਲ ਟ੍ਰੇਸ ਕਰ ਲੈਂਦੀ ਹੈ।
- ED ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਪਰਟੈਕ ਦੇ ਚੇਅਰਮੈਨ ਆਰਕੇ ਅਰੋੜਾ ਨੂੰ ਕੀਤਾ ਗ੍ਰਿਫਤਾਰ
- Rahul Gandhi reached Karol Bagh: ਮਕੈਨਿਕ ਬਣੇ ਰਾਹੁਲ ਗਾਂਧੀ, ਮੋਟਰਸਾਈਕਲ ਕੀਤਾ ਠੀਕ !
- ਛੁੱਟੀ 'ਤੇ ਆਏ ਫੌਜੀ ਦਾ ਜੰਡਿਆਲਾ ਗੁਰੂ ਵਿੱਚ ਗੋਲੀਆਂ ਮਾਰਕੇ ਕਤਲ, ਇਲਾਕੇ 'ਚ ਸੋਗ ਦੀ ਲਹਿਰ
ਜੇਲ੍ਹ ਦੀਆਂ ਕੰਧਾਂ ਉਤੇ ਜਾਲ ਲਾਉਣ ਦੀ ਤਿਆਰੀ :ਉਨ੍ਹਾਂ ਦੱਸਿਆ ਕਿ ਸਾਡੇ ਵੱਲੋਂ ਜੇਲ੍ਹ ਦੇ ਬਾਹਰ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ ਤਾਂ ਜੋ ਇਸ ਤਰ੍ਹਾਂ ਦੇ ਕੰਮ ਕਰਨ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ, ਜੋ ਜੇਲ੍ਹ ਦੇ ਅੰਦਰ ਨਸ਼ੀਲੇ ਪਦਾਰਥ ਤੇ ਮੋਬਾਇਲ ਫੋਨ ਬਾਹਰੋਂ ਸੁੱਟਦੇ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਦੀਆਂ ਦੀਵਾਰਾਂ ਦੇ ਨਾਲ ਜਾਲ ਲਗਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨਾਲ ਅੰਦਰ ਕਿਸੇ ਤਰ੍ਹਾਂ ਦੀ ਕੋਈ ਚੀਜ਼ ਨਾ ਸੁੱਟੀ ਜਾ ਸਕੇ। ਉਨ੍ਹਾਂ ਦੱਸਿਆ ਕਿ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਚੈਕਿੰਗ ਦੌਰਾਨ ਮਾਮਲੇ ਦਰਜ ਵੀ ਕੀਤੇ ਗਏ ਹਨ, ਜਿਨ੍ਹਾਂ ਕੋਲੋਂ ਦੋ ਟੱਚ ਸਕਰੀਨ ਮੋਬਾਇਲ ਤੇ 23 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ ਤੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਗਈ ਹੈ ਤੇ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਇਹ ਮਾਮਲਾ ਦਰਜ ਕੀਤਾ ਗਿਆ ਹੈ।