ਫਿਰੋਜ਼ਪੁਰ:ਮੋਬਾਇਲ ਫੋਨ ਬਰਾਮਦ ਹੋਣ ਨੂੰ ਲੈ ਕੇ ਸੁਰਖੀਆਂ ਚ ਆਉਣ ਵਾਲੇ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਚੋਂ ਮੁੜ ਤੋਂ ਕੈਦੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਕੈਦੀਆਂ ਕੋਲੋਂ 2 ਮੋਬਾਇਲ ਫੋਨ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਚੈਕਿੰਗ ਦੌਰਾਨ ਪੁਲਿਸ ਨੇ ਕੈਦੀਆਂ ਕੋਲੋਂ ਫੜੇ 2 ਮੋਬਾਇਲ
ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਪ੍ਰਸ਼ਾਸਨ ਵੱਲੋਂ ਜੇਲ੍ਹ ਅੰਦਰ ਸੁਰੱਖਿਆ ਨੂੰ ਲੈ ਕੇ ਚੈਕਿੰਗ ਕੀਤੀ ਜਾ ਰਹੀ ਸੀ ਇਸ ਦੇ ਚੱਲਦੇ ਪੁਲਿਸ ਨੇ ਇਕ ਕੈਦੀ ਅਤੇ ਇਕ ਹਵਾਲਾਤੀ ਕੋਲੋਂ ਦੋ ਮੋਬਾਇਲ ਫੋਨ ਬਰਾਮਦ ਕੀਤੇ। ਦੱਸ ਦਈਏ ਕਿ ਥਾਣਾ ਸਦਰ ਚ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।