ਪੰਜਾਬ

punjab

ETV Bharat / state

Harjot Bains Visit Ferozepur: ਸਿੱਖਿਆ ਮੰਤਰੀ ਵੱਲੋਂ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਦਾ ਦੌਰਾ, ਸਿੱਖਿਆ ਪ੍ਰਬੰਧਾਂ ਦੀ ਲਿਆ ਜਾਇਜ਼ਾ

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡਾਂ ਵਿਚ ਸਰਕਾਰੀ ਸਕੂਲਾਂ ਦੇ ਸਿੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਲੋਂ ਦੋ ਸਕੂਲਾਂ ਲਈ ਗ੍ਰਾਂਟਾਂ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਬਿਹਤਰ ਬਣਾਇਆ ਜਾਵੇਗਾ।

Education Minister visited government schools of Ferozepur, reviewed the education arrangements
ਸਿੱਖਿਆ ਮੰਤਰੀ ਵੱਲੋਂ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਦਾ ਦੌਰਾ, ਸਿੱਖਿਆ ਪ੍ਰਬੰਧਾਂ ਦੀ ਲਿਆ ਜਾਇਜ਼ਾ

By

Published : Apr 5, 2023, 10:33 PM IST

ਫਿਰੋਜ਼ਪੁਰ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਪੁੱਜਦੀਆਂ ਕਰ ਦਿੱਤੀਆਂ ਹਨ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਸਿੱਖਿਆ ਸਹੂਲਤਾਂ ਦਾ ਹਾਲ ਜਾਣਨ ਲਈ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਸਮੇਤ ਹੋਰ ਕਈ ਸਰਕਾਰੀ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਕਦੇ ਵੀ ਸਮੇਂ ਸਿਰ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਸਨ ਮਿਲੀਆਂ।

ਸਰਕਾਰੀ ਸਕੂਲਾਂ ਵਿੱਚ ਸੁਧਾਰ :ਕੈਬਨਿਟ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਬਹੁਤ ਜ਼ਿਅਦਾ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਇਸ ਸੁਧਾਰ ਨੂੰ ਦੇਖਦਿਆਂ ਹੀ ਅੱਜ ਸਰਕਾਰੀ ਸਕੂਲਾਂ ਦੇ ਦਾਖਲੇ ਵਿਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿਇਸ ਸਾਲ ਚਲਾਈ ਗਈ। ਦਾਖ਼ਲਾ ਮੁਹਿੰਮ ਦੌਰਾਨ ਕਈ ਸਰਕਾਰੀ ਅਧਿਕਾਰੀਆਂ/ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਇਆ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਕਿਉਂਕਿ ਹੁਣ ਸਰਕਾਰੀ ਸਕੂਲਾਂ ਵਿਚ ਕਾਫੀ ਬਦਲਾਅ ਹੋ ਚੁੱਕਿਆ ਹੈ ਅਤੇ ਪੜਾਈ ਅਤੇ ਬੁਨਿਆਦੀ ਢਾਂਚੇ ਵਿਚ ਪੂਰਾ ਸੁਧਾਰ ਲਿਆਂਦਾ ਗਿਆ ਹੈ।

ਸਰਹੱਦੀ ਪਿੰਡ ਕਾਲੂ ਵਾਲਾ ਦੇ ਸਰਕਾਰੀ ਸਕੂਲ ਦਾ ਹਾਲ ਜਾਣਨ ਲਈ ਬੇੜੀ ਵਿਚ ਸਵਾਰ ਹੋ ਕੇ ਸਕੂਲ ਪਹੁੰਚੇ

ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਵਾਲੇ ਸਰਕਾਰੀ ਸਕੂਲ ਕਰਾਂਗੇ ਤਿਆਰ :ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਸਰਕਾਰੀ ਸਕੂਲ ਤਿਆਰ ਕੀਤੇ ਜਾਣਗੇ ਜਿੱਥੇ ਪੂਰਾ ਸਟਾਫ ਹੋਵੇਗਾ, ਵੱਖ-ਵੱਖ ਗਤੀਵਿਧੀਆਂ/ਖੇਡਾਂ ਦੇ ਕੌਚ ਹੋਣਗੇ, ਪ੍ਰਿੰਸੀਪਲ ਵਿਦੇਸ਼ਾਂ ਤੋਂ ਟਰੇਨਿੰਗ ਲੈ ਕੇ ਆਉਣਗੇ, ਬਿਜ਼ਨਸ ਕਲਾਸਾਂ ਲਗਾਈਆਂ ਜਾਣਗੀਆਂ, ਜਿਸ ਦਾ ਮਤਲਬ ਹੈ ਕਿ ਉਹ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇਣ ਵਾਲੇ ਸਰਕਾਰੀ ਸਕੂਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਉੱਚ ਮਿਆਰਾਂ ਵਾਲੀ ਸਿੱਖਿਆ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਜਿਸਦੀ ਪੂਰਤੀ ਵਾਸਤੇ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਹ ਵੀ ਪੜ੍ਹੋ :ਮੌੜ ਟਰੱਕ ਯੂਨੀਅਨ ਉੱਤੇ ਕਬਜ਼ੇ ਨੂੰ ਲੈ ਕੇ ਚੱਲੇ ਇੱਟਾਂ-ਰੋੜੇ, ਟਰੱਕ ਓਪਰੇਟਰਾਂ ਨੇ ਸਥਾਨਕ ਵਿਧਾਇਕ 'ਤੇ ਲਾਏ ਗੰਭੀਰ ਇਲਜ਼ਾਮ


ਬੇੜੀ ਵਿਚ ਸਵਾਰ ਹੋ ਕੇ ਸਕੂਲ ਪਹੁੰਚੇ ਹਰਜੋਤ ਬੈਂਸ :ਇਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹਿਲਾਂ ਸਤਲੁਜ ਦਰਿਆ ਤੇ ਸਥਿਤ ਸਰਹੱਦੀ ਪਿੰਡ ਕਾਲੂ ਵਾਲਾ ਦੇ ਸਰਕਾਰੀ ਸਕੂਲ ਦਾ ਹਾਲ ਜਾਣਨ ਲਈ ਬੇੜੀ ਵਿਚ ਸਵਾਰ ਹੋ ਕੇ ਸਕੂਲ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਦੇਰ ਪਹਿਲਾ ਪਤਾ ਲੱਗਾ ਸੀ ਕਿ ਪਿੰਡ ਕਾਲੂ ਵਾਲਾ ਦੀਆਂ ਦੋ ਵਿਦਿਆਰਥਣਾਂ ਰੋਜ਼ਾਨਾ ਬੇੜੀ ਵਿਚ ਸਵਾਰ ਹੋ ਕੇ ਸਕੂਲ ਜਾਂਦੀਆਂ ਹਨ ਅਤੇ ਇਸ ਪਿੰਡ ਦੇ ਲੋਕ ਵੀ ਸ਼ਹਿਰ ਜਾਂ ਹੋਰ ਪਿੰਡ ਜਾਣ ਲਈ ਇਸ ਬੇੜੀ ਦਾ ਸਹਾਰਾ ਲੈਂਦੇ ਹਨ। ਜਿਸ ਕਰ ਕੇ ਅੱਜ ਉਹ ਖੁਦ ਇੱਥੇ ਇਸ ਚੀਜ ਨੂੰ ਸਮਝਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਇਥੋਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਰੋਜ਼ਾਨਾ ਕਈ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ ।



ਉਨ੍ਹਾਂ ਕਿਹਾ ਇਸ ਦਰਿਆ 'ਤੇ ਪੁਲ਼ ਬਣਾਉਣ ਮੰਗ ਬਿਲਕੁਲ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਅਧਿਕਾਰੀਆਂ ਤੋਂ ਇਸ ਪੁਲ਼ ਸਬੰਧੀ ਐਸਟੀਮੇਟ ਤਿਆਰ ਕਰਵਾ ਕੇ ਨਾਲ ਲੈ ਕੇ ਜਾਣਗੇ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਗੇ ਇਹ ਗੱਲ ਰੱਖਣਗੇ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀ ਇਹ ਮੰਗ ਪੂਰੀ ਕੀਤੀ ਜਾਵੇਗੀ।

ਸਟਾਫ ਨਾਲ ਵੀ ਗੱਲਬਾਤ :ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਪਿੰਡ ਟੇਂਡੀ ਵਾਲਾ, ਗੱਟੀ ਰਹੀਮੇ ਕੇ, ਗੱਟੀ ਰਾਜੋ ਕੇ ਅਤੇ ਝੁੱਗੇ ਹਜ਼ਾਰਾ ਸਿੰਘ ਵਾਲਾ ਦੇ ਸਰਕਾਰੀ ਸਕੂਲਾਂ ਸਮੇਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਫਿਰੋਜ਼ਪੁਰ ਸ਼ਹਿਰ, ਸਰਕਾਰੀ ਸਕੂਲ ਸਤੀਏ ਵਾਲਾ, ਸਰਕਾਰੀ ਪ੍ਰਾਈਮਰੀ ਸਕੂਲ ਮੁੱਦਕੀ, ਸਰਕਾਰੀ ਸਕੂਲ ਲੜਕੀਆਂ ਮੁੱਦਕੀ ਆਦਿ ਦਾ ਦੌਰਾ ਵੀ ਕੀਤਾ। ਦੌਰੇ ਦੌਰਾਨ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਕੇ ਸਕੂਲ ਪ੍ਰਤੀ ਫੀਡਬੈਕ ਲਏ ਅਤੇ ਸਕੂਲ ਦੇ ਸਟਾਫ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਗੱਟੀ ਰਹੀਮੇ ਕੇ ਦੇ ਸਰਕਾਰੀ ਸਕੂਲ ਵਿਚ ਇੰਟਰਲੋਕ ਟਾਈਲਾਂ ਲਗਵਾਉਣ ਲਈ ਆਏ ਫੰਡ ਦੀ ਜਲਦੀ ਵਰਤੋਂ ਕਰ ਕੇ ਟਾਈਲਾਂ ਲਗਵਾਉਣ ਲਈ ਬੀਡੀਪੀਓ ਨੂੰ ਨਿਰਦੇਸ ਦਿੱਤੇ। ਉਨ੍ਹਾਂ ਸਰਕਾਰੀ ਸਕੂਲ ਗੱਟੀ ਰਾਜੋ ਕੇ ਵਿਖੇ ਵਧੀਆ ਸਿੱਖਿਆ ਸਹੂਲਤਾਂ ਮੁਹਈਆ ਕਰਵਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਵਿੱਚ ਕਰਵਾਏ ਗਏ ਕੰਮਾਂ ਲਈ ਸਟਾਫ ਅਤੇ ਸਮਾਜਸੇਵੀਆਂ ਵੱਲੋਂ ਸਕੂਲ ਵਿਚ ਪਾਏ ਯੋਗਦਾਨ ਲਈ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ :ਇੱਕ ਪਾਸੇ 'ਸੀਐੱਮ ਦੀ ਯੋਗਸ਼ਾਲਾ ਦਾ ਉਦਘਾਟਨ' ਦੂਜੇ ਪਾਸੇ ਕੈਪਟਨ ਦੀ ਕੁੜੀ ਨੇ ਸਰਕਾਰ ਖ਼ਿਲਾਫ਼ ਲਾਇਆ ਮੋਰਚਾ

ਪਿੰਡ ਟੇਂਡੀਵਾਲਾ ਤੇ ਮੁੱਦਕੀ ਦੇ ਸਰਕਾਰੀ ਸਕੂਲਾਂ ਨੂੰ ਗ੍ਰਾਂਟਾ ਦਾ ਐਲਾਨ :ਉਨ੍ਹਾਂ ਵੱਲੋਂ ਪਿੰਡ ਟੇਂਡੀਵਾਲਾ ਦੇ ਸਰਕਾਰੀ ਸਕੂਲ ਨੂੰ ਨਵੇਂ ਕਮਰੇ ਲਈ 2 ਲੱਖ ਅਤੇ ਸਰਕਾਰੀ ਸਕੂਲ ਲੜਕੀਆਂ ਮੁੱਦਕੀ ਨੂੰ ਲਗਭਗ 50 ਲੱਖ ਰੁਪਏ ਦੀ ਗ੍ਰਾਂਟ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ ਜਿੱਥੇ ਵੀ ਸਰਕਾਰੀ ਸਕੂਲਾਂ ਵਿੱਚ ਨਵੇਂ ਕਮਰੇ ਬਣਾਉਣ, ਇੰਟਰਲੋਕ ਟਾਈਲਾਂ ਲਗਾਉਣ, ਚਾਰਦੀਵਾਰੀਆਂ ਕਰਵਾਉਣ ਦੀ ਲੋੜ ਹੈ ਉਸ ਲਈ ਫੰਡ ਮੁਹੱਈਆ ਕਰਵਾਉਣ ਦਾ ਵੀ ਭਰੋਸਾ ਦਿੱਤਾ। ਦੌਰੇ ਦੌਰਾਨ ਉਨ੍ਹਾਂ ਸਕੂਲੀ ਵਿਦਿਆਰਥੀਆਂ ਨਾਲ ਮਿੱਡ ਡੇ ਦਾ ਵੀ ਸਵਾਦ ਚੱਖਿਆ।ਇਸ ਦੌਰਾਨ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਸਕੂਲਾਂ ਦੇ ਕੀਤੇ ਗਏ ਦੌਰੇ ਲਈ ਧੰਨਵਾਦ ਕੀਤਾ

ABOUT THE AUTHOR

...view details