ਫ਼ਿਰੋਜ਼ਪੁਰ:ਪੰਜਾਬੀ ਤੇ ਪੰਜਾਬੀਅਤ ਦੀ ਅਗਵਾਈ ਕਰਦੇ ਆ ਰਹੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਕ ਸਾਹਿਤਕ ਸਮਾਗਮ ਕਰਵਾਇਆ ਗਿਆ ਹੈ। ਜਿਸ ਵਿੱਚ ਸ਼ਾਇਰ ਅਤੇ ਹੋਰ ਸਖਸ਼ੀਅਤਾਂ ਨੇ ਸ਼ਿਰਕਤ ਕਰਕੇ ਆਪੋ-ਆਪਣੇ ਵਿਚਾਰ ਵਿਅੱਕਤ ਕੀਤੇ। ਜ਼ਿਲ੍ਹੇ ਦੇ ਸ੍ਰੀ ਗੁਰੂ ਨਾਨਕ ਕਾਲਜ (Sri Guru Nanak College) ਵਿਖੇ ਕਰਵਾਏ ਸਮਾਗਮ ਵਿੱਚ ਸਾਹਿਤਕਾਰ ਤੇ ਸ਼ਾਇਰਾਂ ਨੇ ਸ਼ਿਰਕਤ ਕੀਤੀ ਗਈ। ਇਸ ਮੌਕੇ ਕਾਲਜ (College) ਦੀ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ। ਜਿਸ ਵਿੱਚ ਪੰਜਾਬੀ ਭਾਸ਼ਾ (Punjabi language) ਅਤੇ ਪੰਜਾਬੀ ਸਭਿਆਚਾਰ ਨਾਲ ਸਬੰਧਤ ਕਿਤਾਬਾ ਰੱਖੀਆ ਗਈਆਂ। ਇਸ ਪੁਸਤਕ ਪ੍ਰਦਰਸ਼ਨੀ ਦਾ ਮਤਲਬ ਵੱਧ ਤੋਂ ਵੱਧ ਵਿਦਿਆਰਥੀਆਂ (Students) ਨੂੰ ਆਪਣੀ ਭਾਸ਼ਾ ਤੇ ਆਪਣੇ ਸਭਿਆਚਾਰ ਨਾਲ ਜੋੜਾ ਹੈ।
ਸਮਾਗਮ ‘ਚ ਪਹੁੰਚੇ ਜ਼ਿਲ੍ਹੇ ਦੇ ਭਾਸ਼ਾ ਵਿਭਾਗ ਦੇ ਅਫ਼ਸਰ ਡਾ. ਜਗਦੀਪ ਸਿੰਘ (Language Department Officer Dr. Jagdeep Singh) ਨੇ ਕਿਹਾ ਕਿ ਪੰਜਾਬ ਦਾ ਭਾਸ਼ਾ ਵਿਭਾਗ (Language Department) ਸੂਬੇ ਅੰਦਰ ਬਹੁਤ ਵਧੀਆ ਕੰਮ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਭਾਸ਼ਾ ਵਿਭਾਗ ਨਾਲ ਜੋੜਨ ਦੀ ਅਪੀਲ ਵੀ ਕੀਤੀ।