ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
ਫ਼ਿਰੋਜ਼ਪੁਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿਚ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਲਾਇਆ ਗਿਆ। ਉਨ੍ਹਾਂ ਨੇ ਆਪਣੀਆ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਛੇਤੀ ਹੀ ਕਾਰਵਾਈ ਕਰਨ ਲਈ ਕਿਹਾ। ਪੰਨੂ ਨੇ ਸਖ਼ਤ ਵਿਰੋਧ ਕਰਦਿਆ ਕਿਹਾ ਕਿ ਕਿਸਾਨਾਂ ਕੋਲੋਂ ਗ਼ੈਰ-ਕਾਨੂੰਨੀ ਚੈਕ ਲਏ ਗਏ ਹਨ ਤੇ ਉਨ੍ਹਾਂ 'ਤੇ 420 ਦਾ ਮਾਮਲਾ ਦਰਜ ਕਰਕੇ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਜਾਣ ਤੇ ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ। ਪੰਨੂ ਨੇ ਦੱਸਿਆ ਕਿ ਇੰਦਰਜੀਤ ਸਿੰਘ ਜ਼ੀਰਾ ਤੇ ਕੁਲਬੀਰ ਸਿੰਘ ਜ਼ੀਰਾ ਦੇ ਗੈਂਗ ਵਲੋਂ ਹੋਏ ਧਰਨੇ ਦੌਰਾਨ ਕਿਸਾਨਾਂ ਨੂੰ ਬੀਤੇ ਸਮੇਂ ਪਹਿਲਾਂ ਨੂੰ ਖੁਦਕੁਸ਼ੀ ਕਰਨ ਲਈ ਉਕਸਾਇਆ ਗਿਆ। ਉਨ੍ਹਾਂ ਕਿਹਾ ਕਿ ਗੈਂਗ ਨੇ ਧਰਨੇ ਦੌਰਾਨ ਕਿਸਾਨਾਂ ਵਲੋਂ ਕੁੱਟਮਾਰ ਕੀਤੀ ਗਈ ਸੀ ਤੇ ਕਈਆਂ ਨੂੰ ਮਾਰਿਆ ਗਿਆ । ਉਨ੍ਹਾਂ ਦੀਆਂ ਲਾਸ਼ਾਂ ਨੂੰ ਖ਼ੁਰਦ-ਬੁਰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੀਸੀ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਇਸ ਦੇ ਨਾਲ ਹੀ ਹੋਰ ਵੀ ਕਈ ਮੰਗਾਂ ਸਾਹਮਣੇ ਰਖੀਆਂ।