ਜ਼ੀਰਾ: ਕੇਂਦਰ ਸਰਕਾਰ ਵਿੱਚ ਤਿੰਨ ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਲੈਕੇ ਇੱਕ ਪਾਸੇ ਜਿੱਤੇ ਕਿਸਾਨਾਂ ਵੱਲੋਂ ਬੀਜੇਪੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਕਿਸਾਨਾਂ ਵੱਲੋਂ ਬੀਜੇਪੀ ਦੀ ਭਾਈਵਾਲ ਰਹੇ ਚੁੱਕੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਹੋਰ ਯੂਨੀਅਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕੀਤਾ ਗਿਆ।
ਜ਼ੀਰਾ ਦੇ ਮੱਲਾਂਵਾਲਾ ਅਤੇ ਮੱਖੂ ਵਿੱਚ ਆਪਣਾ ਚੋਣ ਪ੍ਰਚਾਰ ਕਰਨ ਪਹੁੰਚੇ ਸੁਖਬੀਰ ਸਿੰਘ ਬਾਦਲ ਦਾ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਰੋਧ ਕੀਤਾ ਗਿਆ। ਪ੍ਰਦਰਸ਼ਨਕਾਰੀਆ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨੂੰ ਕਾਲੇ ਝੰਡੇ ਦਖਾ ਕੇ ਵਿਰੋੋਧ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਅਕਾਲੀ ਦਲ ਦੇ ਸਮਰਥਕਾ ਦੀਆਂ ਗੱਡੀਆ ਡੰਡਿਆ ਨਾਲ ਹਮਲਾ ਵੀ ਕੀਤਾ ਗਿਆ। ਨਾਲ ਹੀ ਅਕਾਲੀ ਦਲ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਦੇ ਬੋਰਡ ਵੀ ਉਤਾਰ ਦਿੱਤੇ। ਅਕਾਲੀ ਦਲ ਦੇ ਇਸ ਕਾਫ਼ਲੇ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਸਮਰਥਕ ਪਹੁੰਚੇ ਸਨ।