ਫਿਰੋਜ਼ਪੁਰ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2016 ਵਿੱਚ ਵਾਧੇ ਕੀਤੇ ਗਏ ਸੀ। ਇਨ੍ਹਾਂ ਵਾਅਦਿਆਂ ਤੋਂ ਨਾਖੁਸ਼ ਹੋਏ ਛੋਟੇ ਕਿਸਾਨਾਂ ਨੇ ਕਿਹਾ ਕਿ ਆਮਦਨ ਵਧਾਉਣ ਦੇ ਵਾਧੇ ਨੂੰ ਛੱਡ ਕੇ ਕਾਲੇ ਕਾਨੂੰਨ ਲਿਆਦੇ ਗਏ ਹਨ। ਕਿਸਾਨਾਂ ਨੇ ਕਿਹਾ ਕਿ ਵੋਟਾਂ ਲੈਣ ਸਮੇਂ ਵਾਧੇ ਤਾਂ ਬਹੁਤ ਚੰਗੇ ਕੀਤੇ ਜਾਂਦੇ ਹਨ। ਪਰ ਉਨ੍ਹਾਂ ਨੂੰ ਨਿਭਾਇਆ ਨਹੀਂ ਜਾਂਦਾ। ਇਸੇ ਤਰ੍ਹਾਂ 2016 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਰਕਾਰ ਬਣਾਉਣ ਸਮੇਂ ਛੋਟੇ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਾਉਣ ਤੇ ਉਨ੍ਹਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ।
ਇਸ ਦੀ ਜਾਣਕਾਰੀ ਲੈਣ ਵਾਸਤੇ ਜਦ ਮਾਝਾ ਮਾਲਵਾ ਦੁਆਬਾ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵੱਲੋਂ ਦੱਸਿਆ ਕਿ ਸਰਕਾਰ ਬਣਾਉਣ ਸਮੇਂ ਵਾਅਦੇ ਕੀਤੇ ਜਾਂਦੇ ਹਨ ਪਰ ਇਸ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਕਿਉਂਕਿ ਸਰਕਾਰ ਵੱਲੋਂ ਗ਼ਰੀਬਾਂ ਦੇ ਨਾ ਤਾਂ ਕਰਜ਼ੇ ਮੁਆਫ ਕੀਤੇ ਗਏ ਸਗੋਂ ਤੇਲ ਦੇ ਰੇਟਾਂ ਵਿੱਚ ਵੀ ਇਸ ਕਦਰ ਵਧਾ ਦਿੱਤੇ ਗਏ ਜਿਸ ਨਾਲ ਉਹ ਖੇਤੀ ਨਹੀਂ ਕਰ ਸਕਦੇ।