ਪੰਜਾਬ

punjab

By

Published : Nov 6, 2020, 3:17 PM IST

ETV Bharat / state

ਪੰਜਾਬ ਬੰਦ: ਕਿਸਾਨਾਂ ਨੇ ਤਲਵੰਡੀ ਭਾਈ ਟੋਲ ਪਲਾਜ਼ੇ 'ਤੇ ਕੀਤਾ ਚੱਕਾ ਜਾਮ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਲੰਘੇ ਦਿਨੀਂ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਜਿਸ ਤਹਿਤ ਕਿਸਾਨ ਜਥੇਬੰਦੀਆਂ ਨੇ ਤਲਵੰਡੀ ਭਾਈ ਟੋਲ ਪਲਾਜ਼ਾ ਉੱਤੇ ਫ਼ਿਰੋਜ਼ਪੁਰ ਦੇ ਰੋਈ ਹਾਈਵੇਅ ਨੂੰ ਮੁਕੰਮਲ ਤੌਰ ਉੱਤੇ ਬੰਦ ਕਰ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਫ਼ੋਟੋ
ਫ਼ੋਟੋ

ਫ਼ਿਰੋਜ਼ਪੁਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਲੰਘੇ ਦਿਨੀਂ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ, ਜਿਸ ਤਹਿਤ ਕਿਸਾਨ ਜਥੇਬੰਦੀਆਂ ਨੇ ਫ਼ਿਰੋਜ਼ਪੁਰ ਦੇ ਰੋਈ ਹਾਈਵੇਅ ਉੱਤੇ ਤਲਵੰਡੀ ਭਾਈ ਟੋਲ ਪਲਾਜ਼ੇ 'ਤੇ ਨਾਕੇ ਲਗਾ ਉਸ ਨੂੰ ਮੁਕੰਮਲ ਤੌਰ ਉੱਤੇ ਚੱਕਾ ਜਾਮ ਕੀਤਾ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਭਾਰਤੀ ਕਿਸਾਨ ਮਜ਼ਦੂਰ ਕ੍ਰਾਂਤੀਕਾਰੀ ਯੂਨੀਅਨ ਦੇ ਚੱਕਾ ਜਾਮ ਵਿੱਚ ਕਿਸਾਨਾਂ ਤੇ ਔਰਤਾਂ ਨੇ ਭਰਵਾਂ ਇਕੱਠ ਕੀਤਾ।

ਵੀਡੀਓ

ਕਿਸਾਨ ਆਗੂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਤਲਵੰਡੀ ਭਾਈ ਟੋਲ ਪਲਾਜ਼ੇ ਉੱਤੇ ਨਾਕਾ ਲਗਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਹ ਧਰਨਾ 35ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਲਈ ਚਾਹੇ ਉਨ੍ਹਾਂ ਨੂੰ ਸ਼ਹੀਦੀ ਕਿਉਂ ਨਾ ਪਾਉਣੀ ਪਵੇ।

ਕਿਸਾਨ ਮਜ਼ਦੂਰ (ਕ੍ਰਾਂਤੀਕਾਰੀ) ਯੂਨੀਅਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਜੋ ਕਿਸਾਨ-ਮਜ਼ਦੂਰ ਵਿਰੋਧੀ ਕਾਲੇ ਕਾਨੂੰਨ ਲਿਆਂਦੇ ਹਨ, ਉਸ ਨਾਲ ਕਿਸਾਨੀ ਬਰਬਾਦ ਹੋ ਜਾਵੇਗੀ। ਉੁਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਅੰਬਾਨੀਆਂ-ਅਡਾਨੀਆਂ ਦੇ ਗੁਲਾਮ ਬਣਾਉਣ ਲਈ ਇਸ ਤਰ੍ਹਾਂ ਦੇ ਕੀਤੇ ਜਾ ਲਏ ਮਨਸੂਬਿਆਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ABOUT THE AUTHOR

...view details