ਫਿਰੋਜ਼ਪੁਰ:ਖੇਤੀ ਕਾਨੂੰਨ ਰੱਦ ਕਰਨ ਦੀ ਮੰਗ(demand) ਨੂੰ ਲੈਕੇ ਦਿੱਲੀ ਦੀਆਂ ਬਰੂਹਾਂ ਤੇ ਕਿਸਾਨਾਂ ਨੂੰ 6 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ।ਕਿਸਾਨਾਂ ਦੇ ਵਲੋਂ ਕੇਂਦਰ ਤੋਂ ਇੱਕੋ ਮੰਗ(demand) ਕਾਨੂੰਨ ਰੱਦ(Repeal the law) ਕਰਨ ਦੀ ਮੰਗ ਕੀਤੀ ਜਾ ਰਹੀ ਹੈ ਜਿਸਦੇ ਚੱਲਦੇ ਲਗਾਤਾਰ ਦਿੱਲੀ ਦੀਆਂ ਹੱਦਾਂ ਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਚ ਕਿਸਾਨਾਂ ਦੇ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕੇਂਦਰ ਵਲੋਂ ਪਿਛਲੇ ਸਾਲ 5 ਜੂਨ ਨੂੰ ਨਵੇਂ ਖੇਤੀ ਕਾਨੂੰਨਾਂ ਸਬੰਧੀ ਆਰਡੀਨੈਂਸ ਲਿਆਂਦਾ ਗਿਆ ਸੀ ਜਿਸ ਨੂੰ ਇੱਕ ਸਾਲ ਹੋ ਚੁੱਕਿਆ ਹੈ ਪਰ ਸਰਕਾਰ ਵਲੋਂ ਕਿਸਾਨਾਂ ਦੇ ਪ੍ਰਦਰਸ਼ਨ ਦੇ ਦੌਰਾਨ ਵੀ ਕਾਨੂੰਨਾਂ ਦਾ ਕੋਈ ਪੁਖਤਾ ਹੱਲ ਨਹੀਂ ਕੱਢਿਆ ਜਿਸ ਕਰਕੇ ਕਿਸਾਨਾਂ ਦੇ ਵਿੱਚ ਰੋਸ ਦੀ ਲਹਿਰ ਭਖਦੀ ਜਾ ਰਹੀ ਹੈ।ਇਸੇ ਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਸੂਬੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਖੇਤੀ ਕਾਨੂੰਨਾਂ ਦੀਆਂ ਕਾਪੀ ਸਾੜਨ ਦਾ ਐਲਾਨ ਕੀਤਾ ਸੀ ਜਿਸਦੇ ਚੱਲਦੇ ਸੂਬੇ ਦੇ ਵੱਖ ਵੱਖ ਹਿੱਸਿਆਂ ਤੋਂ ਇਲਾਵਾ ਫਿਰੋਜ਼ਪੁਰ ਦੇ ਵਿੱਚ ਵੀ ਕਿਸਾਨਾਂ ਦੇ ਵਲੋਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।