ਪੰਜਾਬ

punjab

ETV Bharat / state

ਕਿਸਾਨਾਂ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ’ਚ ਭਾਜਪਾ ਖ਼ਿਲਾਫ਼ ਕੀਤਾ ਜਾ ਰਿਹਾ ਪ੍ਰਚਾਰ

ਸੂਬੇ ਅੰਦਰ ਨਗਰ ਕੌਂਸਲ ਚੋਣਾਂ ਦੇ ਸਮੇਂ ਗਲੀ ਮੁਹੱਲਿਆਂ ਵਿੱਚ ਜਿਥੇ ਉਮੀਦਵਾਰਾਂ ਦੇ ਸਪੀਕਰ ਖੜਕਦੇ ਸੁਣਾਈ ਦੇ ਰਹੇ ਹਨ, ਉਥੇ ਹੁਣ ਭਾਜਪਾ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ।

ਤਸਵੀਰ
ਤਸਵੀਰ

By

Published : Feb 10, 2021, 9:32 PM IST

ਫ਼ਿਰੋਜ਼ਪੁਰ: ਸੂਬੇ ਅੰਦਰ ਨਗਰ ਕੌਂਸਲ ਚੋਣਾਂ ਦੇ ਸਮੇਂ ਗਲੀ ਮੁਹੱਲਿਆਂ ਵਿੱਚ ਜਿਥੇ ਉਮੀਦਵਾਰਾਂ ਦੇ ਸਪੀਕਰ ਖੜਕਦੇ ਸੁਣਾਈ ਦੇ ਰਹੇ ਹਨ, ਉਥੇ ਹੁਣ ਭਾਜਪਾ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ।

ਫ਼ਿਰੋਜ਼ਪੁਰ ਦੇ ਦਿਹਾਤੀ ਹਲਕਾ ਤਲਵੰਡੀ ਤੋਂ ਜਿਥੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਵੀ ਆਪਣੇ ਉਮੀਦਵਾਰ ਖੜੇ ਕੀਤੇ ਗਏ ਹਨ। ਪਰ ਕਿਸਾਨੀ ਅੰਦੋਲਨ ਦੇ ਚਲਦਿਆਂ ਜਿਥੇ ਇੱਕ ਪਾਸੇ ਕਿਸਾਨਾਂ ਵੱਲੋਂ ਭਾਜਪਾ ਲੀਡਰਾਂ ਦਾ ਘਿਰਾਓ ਕੀਤਾ ਜਾ ਰਿਹਾ ਉਥੇ ਹੀ ਹੁਣ ਕਿਸਾਨਾਂ ਵੱਲੋਂ ਨਗਰ ਕੌਂਸਲ ਚੋਣਾਂ ’ਚ ਭਾਜਪਾ ਉਮੀਦਵਾਰਾਂ ਖ਼ਿਲਾਫ਼ ਪ੍ਰਚਾਰ ਕੀਤਾ ਜਾ ਰਿਹਾ ਹੈ।

ਕਿਸਾਨਾਂ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ’ਚ ਭਾਜਪਾ ਖ਼ਿਲਾਫ਼ ਕੀਤਾ ਜਾ ਰਿਹਾ ਪ੍ਰਚਾਰ

ਇਸ ਮੌਕੇ ਕਿਸਾਨ ਆਗੂ ਬਲਜਿੰਦਰ ਸਿੰਘ ਬੱਬੀ ਨੇ ਦੱਸਿਆ ਕਿ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾ ’ਤੇ ਰੁਲ ਰਹੇ ਹਨ। ਪਰ ਕੇਂਦਰ ਸਰਕਾਰ ਕਿਸੇ ਵੀ ਫੈਸਲੇ ਤੇ ਆਉਂਦੀ ਨਜਰ ਨਹੀਂ ਆ ਰਹੀ ਜਿਸ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਪੰਜਾਬ ਵਿੱਚ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਲਈ ਉਹ ਘਿਰਾਓ ਦੇ ਨਾਲ ਨਾਲ ਲੋਕਾਂ ਨੂੰ ਵੀ ਜਾਗਰੂਕ ਕਰ ਰਹੇ ਹਨ ਕਿ ਲੋਕ ਭਾਜਪਾ ਨੂੰ ਵੋਟ ਨਾ ਪਾਉਣ ਜੋ ਲੋਕ ਦਿੱਲੀ ਨਹੀਂ ਜਾ ਸਕਦੇ ਉਹ ਵੋਟ ਨਾ ਪਾ ਕੇ ਵੀ ਕਿਸਾਨਾਂ ਦਾ ਸਾਥ ਦੇ ਸਕਦੇ ਹਨ।

ABOUT THE AUTHOR

...view details