ਫਿਰੋਜ਼ਪੁਰ: ਕਿਸਾਨ ਮਜਦੂਰ ਜਥੇਬੰਦੀ ਵੱਲੋਂ ਅਸ਼ੀਸ਼ ਮਿਸ਼ਰਾ ਨੂੰ ਜਮਾਨਤ ਦੇਣ ’ਤੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਕਿਸਾਨਾਂ ਵੱਲੋਂ ਪੰਜਾਬ ਭਰ ਦੇ 15 ਜਿਲ੍ਹਿਆਂ ਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਕਿਸਾਨਾਂ ਵੱਲੋਂ ਲੋਕਾਂ ਨੂੰ ਪ੍ਰਧਾਨ ਮੰਤਰੀ ਦੀਆਂ ਰੈਲੀਆਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੇ ਮੁਤਾਬਿਕ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਹਾਈ ਕੋਰਟ ਅਲਾਹਾਬਾਦ ਵੱਲੋਂ ਦਿੱਤੀ ਜ਼ਮਾਨਤ ਸਿਰਫ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਦਿੱਤੀ ਗਈ ਹੈ। ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਨੂੰ ਬਚਾਉਣਾ ਘਟਨਾ ਦੌਰਾਨ ਮਾਰੇ ਗਏ ਕਿਸਾਨਾਂ ਦਾ ਅਪਮਾਨ ਹੈ। ਜਿਸ ਦੇ ਚੱਲਦੇ ਜਥੇਬੰਦੀ ਵੱਲੋਂ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਰੋਸ ਵਜੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ 60 ਥਾਵਾਂ ਉੱਤੇ ਸੜਕਾਂ ਜਾਮ ਕਰਕੇ ਪੁਤਲੇ ਫੂਕੇ ਤੇ ਰੋਸ ਮੁਜ਼ਾਹਰੇ ਕੀਤੇ ਗਿਆ।
ਕਿਸਾਨਾਂ ਦਾ ਕੇਂਦਰ ਖਿਲਾਫ ਪ੍ਰਦਰਸ਼ਨ ਨਾਲ ਹੀ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਪ੍ਰਧਾਨਮੰਤਰੀ ਦੀਆਂ 14,16 ਤੇ 18 ਨੂੰ ਹੋ ਰਹੀਆਂ ਰੈਲੀਆਂ ਦਾ ਸਖ਼ਤ ਵਿਰੋਧ ਕੀਤਾ ਜਾਵੇ ਤੇ ਪੰਜਾਬ ਵਿਚ ਭਾਜਪਾ ਲੋਕ ਕਾਂਗਰਸ ਅਤੇ ਸੰਯੁਕਤ ਅਕਾਲੀ ਦਲ ਦੇ ਗਠਜੋੜ ਦੇ ਉਮੀਦਵਾਰਾਂ ਨੂੰ ਵੀ ਪਿੰਡਾਂ ਵਿਚ ਨਾ ਵੜਨ ਦਿੱਤਾ ਜਾਵੇ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਤੁਰੰਤ ਰੱਦ ਕਰਕੇ ਜੇਲ੍ਹ ਵਿਚ ਭੇਜਿਆ ਜਾਵੇ ਅਤੇ ਅਜੈ ਮਿਸ਼ਰਾ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਬਰਖਾਸਤ ਕਰ ਕਰਕੇ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾਵੇ। ਕਿਸਾਨਾਂ ਨੇ ਇਹ ਵੀ ਕਿਹਾ ਕਿ ਦਿੱਲੀ ਮੋਰਚੇ ਦੌਰਾਨ ਮੰਨੀਆਂ ਪੰਜ ਮੰਗਾਂ ਦੇ ਸਹਿਮਤੀ ਪੱਤਰ ਅਨੁਸਾਰ 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਲਈ ਕਾਨੂੰਨ ਬਣਾਉਣ ਲਈ ਕਮੇਟੀ ਦਾ ਗਠਨ ਕਰਨਾ, ਦਿੱਲੀ ਯੂਪੀ ਹਰਿਆਣਾ ਦੀ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਮਜ਼ਦੂਰਾਂ ਉਤੇ ਦਰਜ ਕੇਸ ਰੱਦ ਕਰਨੇ, ਦਿੱਲੀ ਮੋਰਚੇ ਦੇ 743 ਸ਼ਹੀਦਾ ਨੂੰ ਸ਼ਹੀਦ ਮੰਨਣਾ ਤੇ ਯੂਪੀ ਤੇ ਹਰਿਆਣਾ ਸਰਕਾਰ ਵੱਲੋਂ ਹਰੇਕ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਦੇਣ ਅਤੇ ਬਿਜਲੀ ਸੋਧ ਬਿੱਲ ਆਜ਼ਾਦ ਕਰਨਾ ਆਦਿ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ।
ਇਹ ਵੀ ਪੜੋ:ਯੂਕਰੇਨ ਜਾ ਕੇ ਰੂਸ ਖ਼ਿਲਾਫ਼ ਜੰਗ ਲੜੇਗਾ ਅੰਮ੍ਰਿਤਸਰ ਦਾ ਇਹ ਨੌਜਵਾਨ !