ਫਿਰੋਜ਼ਪੁਰ:ਪੰਜਾਬ ਅਤੇ ਸਾਰੇ ਭਾਰਤ ਦੇ ਕਿਸਾਨਾਂ ਵੱਲੋਂ ਜੋ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਧਰਨੇ ਦਿੱਤੇ ਗਏ ਹਨ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਸਤੇ ਕੇਂਦਰ ਸਰਕਾਰ ਵੱਲੋਂ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ ਤੇ ਕਿਸਾਨ ਜਥੇਬੰਦੀਆ ਵੱਲੋਂ ਪਿਛਲੇ ਗਿਆਰਾਂ ਮਹੀਨਿਆਂ ਤੋਂ ਧਰਨੇ ਦਿੱਤੇ ਗਏ ਹਨ। ਉਸੇ ਦੇ ਤਹਿਤ ਸੰਯੁਕਤ ਮੋਰਚੇ ਦੇ ਆਦੇਸ਼ਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਭਾਰਤ ਵਿੱਚ ਡੀਸੀ, ਐੱਸਡੀਐੱਮ ਦੇ ਦਫਤਰਾਂ ਬਾਹਰ ਧਰਨੇ ਦੇਣ ਦਾ ਐਲਾਨ ਕੀਤਾ ਗਿਆ। ਇਸੇ ਤਹਿਤ ਜ਼ੀਰਾ ਐਸਡੀਐਮ ਦਫ਼ਤਰ ਵਿੱਚ ਸੰਯੁਕਤ ਮੋਰਚੇ ਦੇ ਆਦੇਸ਼ਾਂ ‘ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਧਰਨਾ ਦਿੱਤਾ ਗਿਆ ਤੇ ਐਸਡੀਐਮ ਸੂਬਾ ਸਿੰਘ ਨੂੰ ਆਪਣਾ ਮੰਗ ਪੱਤਰ ਵੀ ਦਿੱਤਾ ਗਿਆ।
SDM ਦਫਤਰ ਬਾਹਰ ਗਰਜੇ ਕਿਸਾਨ - sdm office
ਸੰਯੁਕਤ ਮੋਰਚੇ ਦੇ ਆਦੇਸ਼ਾਂ ‘ਤੇ ਜ਼ੀਰਾ ਐਸਡੀਐਮ ਦਫ਼ਤਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਮੰਗ ਪੱਤਰ ਸੌਂਪਦੇ ਹੋਏ ਕੇਂਦਰ ਤੋਂ ਲਖੀਮਪੁਰ ਖੀਰੀ ਘਟਨਾ ਦੇ ਵਿੱਚ ਇਸਨਾਸ ਦੀ ਮੰਗ ਕੀਤੀ ਗਈ ਅਤੇ ਖੇਤੀ ਕਾਨੂੰਨ ਰੱਦ ਕਰਨ ਦੀ ਵੀ ਮੰਗ ਕੀਤੀ ਗਈ।
ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਜੋ ਕੇਂਦਰ ਸਰਕਾਰ ਸੋਚਦੀ ਸੀ ਕਿ ਕਿਸਾਨ ਕੁਝ ਸਮੇਂ ਬਾਅਦ ਆਪਣੇ ਧਰਨੇ ਚੁੱਕ ਲੈਣਗੇ ਪਰ ਗਿਆਰਾਂ ਮਹੀਨੇ ਦੇ ਕਰੀਬ ਹੋ ਗਏ ਹਨ ਪਰ ਕਿਸਾਨਾਂ ਦੇ ਹੌਸਲੇ ਹੋਰ ਵੀ ਬੁਲੰਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਅਜੇ ਵੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤੇ ਲਖੀਮਪੁਰ ਖੀਰੀ ਦੇ ਵਿੱਚ ਹੋਏ ਸ਼ਹੀਦਾਂ ਦੇ ਦੋਸ਼ੀਆਂ ਨੂੰ ਫੜ ਕੇ ਅੰਦਰ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਸ਼ਹੀਦਾਂ ਨੂੰ ਵੀ ਇਨਸਾਫ਼ ਦਿਵਾ ਕੇ ਰਹਾਂਗੇ। ਇਸ ਮੌਕੇ ਕੁਝ ਕਿਸਾਨ ਮਹਿਲਾਵਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਔਰਤਾਂ ਨੂੰ ਸਿਰਫ਼ ਘਰ ਵਿੱਚ ਕੰਮ ਕਰਨ ਵਾਲੀ ਮਸ਼ੀਨ ਹੀ ਸਮਝਿਆ ਜਾਂਦਾ ਸੀ ਪਰ ਉਨ੍ਹਾਂ ਵੱਲੋਂ ਜਿੱਥੇ ਘਰ ਸੰਭਾਲਿਆ ਜਾਂਦਾ ਹੈ ਉਥੇ ਸਟੇਜਾਂ ਵੀ ਸੰਭਾਲੀਆਂ ਜਾਂਦੀਆਂ ਹਨ। ਮਹਿਲਾਵਾਂ ਨੇ ਕਿਹਾ ਕਿ ਅੱਜ ਨਾਰੀ ਮੁੜ ਝਾਂਸੀ ਦਾ ਰੂਪ ਧਾਰ ਚੁੱਕੀ ਹੈ ਤੇ ਆਪਣੇ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਇਸ ਸੰਘਰਸ਼ ਵਿੱਚ ਹਰ ਸਮੇਂ ਸਾਥ ਦੇਣਗੀਆਂ।
ਇਹ ਵੀ ਪੜ੍ਹੋ:ਸਵਾਲਾਂ ‘ਚ ਚੰਨੀ ਸਰਕਾਰ, ਆਖਿਰ ਕਦੋਂ ਮਿਲੇਗਾ ਨੁਕਸਾਨੀ ਫਸਲ ਦਾ ਮੁਆਵਜ਼ਾ ?