ਫ਼ਿਰੋਜ਼ਪੁਰ: ਕਿਸਾਨ ਯੂਨੀਅਨਾਂ ਵੱਲੋਂ ਰੇਲ ਟਰੈਕ ਜਾਮ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਪਰਾਲੀ ਦਾ ਸਹੀ ਹੱਲ ਨਾ ਹੋਣ ਕਰਕੇ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਦਰਜ ਮੁਕੱਦਮਿਆਂ ਨੂੰ ਰੱਦ ਕਰਵਾਉਣ, ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਵਾਉਣ ਤੇ ਪਰਾਲੀ ਨਾ ਸਾੜਣ ਵਾਲਿਆਂ ਨੂੰ ਤੁਰੰਤ ਮੁਆਵਜਾ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਸੂਬੇ ਭਰ ਵਿੱਚ ਕਿਸਾਨਾਂ ਦਾ ਰੇਲ ਰੋਕੂ ਪ੍ਰਦਰਸ਼ਨ - Farmers protests in punjab against punjab government
ਫ਼ਿਰੋਜ਼ਪੁਰ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਰੇਲ ਟਰੈਕ ਜਾਮ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਫ਼ੋਟੋ
ਉੱਥੇ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਜਲੰਧਰ-ਅੰਮ੍ਰਿਤਸਰ ਰੇਲ ਟਰੈਕ 'ਤੇ ਬਿਆਸ ਕੋਲ ਧਰਨਾ ਲਾਇਆ ਜਿਸ ਮੌਕੇ ਕਿਸਾਨਾਂ ਨੇ ਕਈ ਰੇਲਾਂ ਵੀ ਰੋਕੀਆਂ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਆਪਣੀਆਂ ਮੰਗਾ ਪੂਰੀਆਂ ਕਰਵਾਉਣ ਲਈ ਰੇਲ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਚਲਦਿਆਂ ਪੁਲਿਸ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਛਾਪੇਮਾਰੀ ਕੀਤੀ ਜਾ ਰਹੀ ਸੀ।
Last Updated : Dec 3, 2019, 5:58 PM IST