ਫ਼ਿਰੋਜ਼ਪੁਰ ਕੇਂਦਰੀ ਜੇਲ ਚੋ ਮੋਬਾਇਲ ਬਰਾਮਦ - ਫਿਰੋਜ਼ਪੁਰ ਕੇਂਦਰੀ ਜੇਲ੍ਹ ਮੋਬਾਇਲ ਫੋਨਾਂ ਦੀ ਬਰਾਮਦਗੀ
ਫਿਰੋਜ਼ਪੁਰ ਕੇਂਦਰੀ ਜੇਲ੍ਹ ਮੋਬਾਇਲ ਫੋਨਾਂ ਦੀ ਬਰਾਮਦਗੀ ਲਈ ਚਰਚਾਵਾਂ ਵਿੱਚ ਲਗਾਤਾਰ ਰਹਿੰਦੀ ਹੈ। ਇਸ ਵਾਰ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਬੰਦ ਹਵਾਲਾਤੀ ਵਿਕਰਮ ਸਿੰਘ ਉਰਫ਼ ਵਿੱਕੀ ਜੋ ਕਿ ਪਿੰਡ ਮਹਾਲਮ ਦਾ ਰਹਿਣ ਵਾਲਾ ਹੈ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਇਆ
Ferozepur Central Jail In the ongoing discussions for the recovery of mobiles
ਫਿਰੋਜ਼ਪੁਰ: ਜਿਲਾ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਮੋਬਾਇਲ ਫੋਨਾਂ ਦੀ ਬਰਾਮਦਗੀ ਲਈ ਚਰਚਾਵਾਂ ਵਿੱਚ ਲਗਾਤਾਰ ਰਹਿੰਦੀ ਹੈ। ਇਸ ਵਾਰ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਬੰਦ ਹਵਾਲਾਤੀ ਵਿਕਰਮ ਸਿੰਘ ਉਰਫ਼ ਵਿੱਕੀ ਜੋ ਕਿ ਪਿੰਡ ਮਹਾਲਮ ਦਾ ਰਹਿਣ ਵਾਲਾ ਹੈ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ ਸਿੰਮ ਕਾਰਡ ਬਰਾਮਦ ਹੋਇਆ। ਜਿਸ ਸਬੰਧੀ ਸਹਾਇਕ ਸੁਪਰਡੈਂਟ ਜੇਲ੍ਹ ਗੁਰਤੇਜ ਸਿੰਘ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।