ਫ਼ਿਰੋਜ਼ਪੁਰ: ਨਸ਼ਾ ਤਸਕਰਾਂ (Drug smugglers) ਦੇ ਖ਼ਿਲਾਫ਼ ਪੰਜਾਬ ਪੁਲਿਸ (Punjab Police) ਵੱਲੋਂ ਚਲਾਈ ਮੁਹਿੰਮ ਦੇ ਤਹਿਤ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਸ਼ੇਰ ਖਾਂ ਵਿੱਚ ਛਾਪੇਮਾਰੀ ਕੀਤੀ ਹੈ। ਹਾਲਾਂਕਿ ਪੁਲਿਸ (Police) ਨੂੰ ਇਸ ਛਾਪੇਮਾਰੀ ਵਿੱਚ ਨਾ ਤਾਂ ਕੋਈ ਨਸ਼ਾ ਤਸਕਰ (Drug smugglers) ਮਿਲਿਆ ਹੈ ਅਤੇ ਨਾ ਹੀ ਕਿਸੇ ਕਿਸਮ ਦਾ ਕੋਈ ਨਸ਼ੀਲਾਂ ਪਦਾਰਥ ਬਰਮਾਦ ਹੋਇਆ ਹੈ। ਇਸ ਛਾਪੇਮਾਰੀ ਦੌਰਾਨ ਪੁਲਿਸ (Police) ਨੇ ਪਿੰਡ ਉਨ੍ਹਾਂ ਘਰਾਂ ਦੀ ਚੈਕਿੰਗ ਕੀਤੀ ਹੈ। ਜਿਨ੍ਹਾਂ ਦੇ ਮਾਲਕਾਂ ਬਾਰੇ ਪੁਲਿਸ ਨੂੰ ਨਸ਼ਾ ਤਸਕਰੀ ਦੀ ਗੁਪਤ ਸੂਚਨਾ ਮਿਲੀ ਸੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਡੀ.ਐੱਸ.ਪੀ. ਜਗਦੀਸ਼ ਕੁਮਾਰ (DSP Jagdish Kumar) ਨੇ ਦੱਸਿਆ ਕਿ ਪੁਲਿ ਨੇ ਕਈ ਨਸ਼ਾ ਤਸਕਰਾਂ ਦੇ ਘਰਾਂ ‘ਤੇ ਰੇਡ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਸੂਰਤਾ ਨੇ ਉਨ੍ਹਾਂ ਨੂੰ ਪਿੰਡ ਦੇ ਕੁਝ ਵਿਅਕਤੀਆਂ ਬਾਰੇ ਨਸ਼ਾ ਸਪਲਾਈ ਕਰਨ ਦੀ ਜਾਣਕਾਰੀ ਦਿੱਤੀ ਸੀ।