ਫ਼ਿਰੋਜ਼ਪੁਰ:ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ (Drug smugglers) ਦੇ ਖ਼ਿਲਾਫ਼ ਲਗਾਤਾਰ ਮੁਹਿੰਮ ਵਿੱਢੀ ਹੋਈ ਹੈ ਅਤੇ ਬਾਰਡਰ ਪਾਰ ਤੋਂ ਆ ਰਹੀ ਹੈਰੋਇਨ ਨੂੰ ਲਗਾਤਾਰ ਫੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਕਾਰਵਾਈ ਕਰਦੇ ਹੋਏ ਫ਼ਿਰੋਜ਼ਪੁਰ ਪੁਲਿਸ (Ferozepur Police) ਵੱਲੋਂ ਨਸ਼ਾ ਸਮੱਗਲਰਾਂ ਕੋਲੋਂ 1 ਕਿਲੋ 574 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ (Drug money recovered) ਕਰਕੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੀਮਤ (The price of heroin in the international market) ਕਰੀਬ 7 ਕਰੋੜ 50 ਲੱਖ ਰੁਪਏ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਡਾ. ਨਰਿੰਦਰ ਭਾਰਗਵ ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾਂ ਵਿੱਚ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਸਪੈਸ਼ਲ ਨਾਕਾਬੰਦੀਆਂ ਚੱਲ ਰਹੀਆਂ ਹਨ, ਜਿਸ ਵਿੱਚ ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਭਾਰੀ ਸਫਲਤਾ ਹਾਸਲ ਹੋਈ।
ਜਦੋਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ (CIA staff Ferozepur) ਦੀ ਪੁਲਿਸ ਟੀਮ ਵੱਲੋਂ ਗਸ਼ਤ ਦੌਰਾਨ ਹਾਸਲ ਹੋਈ ਮੁਖਬਰੀ ਮੁਤਾਬਿਕ ‘ਤੇ ਕਾਰਵਾਈ ਕਰਦੇ ਹੋਏ ਲਿੰਕ ਰੋਡ ਪਿੰਡ ਬਾਰੇ ਕੇ ਪੁਲ ਨਹਿਰ ਦਾਣਾ ਮੰਡੀ ਨਜ਼ਦੀਕ ਰੇਡ ਕਰਕੇ ਦੋਸ਼ੀ ਰਵਿੰਦਰ ਸਿੰਘ ਪੁੱਤਰ ਟੇਕ ਚੰਦ ਪੁੱਤਰ ਗੁਲਜ਼ਾਰ ਸਿੰਘ ਉਕੱਤ ਨੂੰ ਕਾਬੂ ਕਰਦੇ ਹੋਏ ਉਸ ਦੇ ਕਬਜ਼ੇ ਵਿੱਚੋਂ ਮੌਕੇ ‘ਤੇ 859 ਗ੍ਰਾਮ ਹੈਰੋਇੰਨ (Heroin) ਬਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ।