ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਫਿਰੋਜ਼ਪੁਰ ਰੋਡ ‘ਤੇ ਕਿਸਾਨ ਹੱਟ ਤੇਰਾ-ਤੇਰਾ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਸਰਦਾਰ ਨਛੱਤਰ ਸਿੰਘ ਪ੍ਰਧਾਨ ਸਹਾਰਾ ਕਲੱਬ ਜ਼ੀਰਾ ਵੱਲੋਂ ਰੀਬਨ ਕੱਟ ਕੇ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਨਛੱਤਰ ਸਿੰਘ ਵੱਲੋਂ ਦੱਸਿਆ ਗਿਆ ਕਿ ਇਹ ਕਿਸਾਨ ਹੱਟ ਜ਼ੀਰਾ ਸ਼ਹਿਰ ਵਿੱਚ ਇੱਕ ਨਿਵੇਕਲੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਇਸ ਹੱਟ ਤੋਂ ਸਾਰੇ ਪਰਿਵਾਰਾਂ ਨੂੰ ਘਰੇਲੂ ਜ਼ਰੂਰਤਾਂ ਦਾ ਸਾਰਾ ਹੀ ਸਾਮਾਨ ਬੜੇ ਹੀ ਵਾਜਬ ਰੇਟਾਂ ‘ਤੇ ਮਿਲੇਗਾ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਕਿਸਾਨ ਹੱਟ ਕਾਰਪੋਰੇਟ ਘਰਾਣਿਆਂ ਨੂੰ ਟੱਕਰ ਦੇਣ ਵਾਸਤੇ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਾਰੇ ਪੰਜਾਬ ਵਿੱਚ ਹੀ ਕੀਤਾ ਜਾ ਰਿਹਾ ਹੈ।