ਪੰਜਾਬ

punjab

ETV Bharat / state

ਨਸ਼ੇ ਨੇ ਲਈ ਨੌਜਵਾਨ ਦੀ ਜਾਨ

ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਚਾਰ ਹਫ਼ਤਿਆਂ ਵਿੱਚ ਨਸ਼ੇ ਦਾ ਲੱਕ ਤੋੜਿਆ ਜਾਵੇਗਾ ਪਰ ਲੋਕਾਂ ਦਾ ਕਹਿਣਾ ਹੈ ਕਿ ਪੰਜ ਸਾਲਾਂ ਦੌਰਾਨ ਧੜੱਲੇ ਨਾਲ ਨਸ਼ਾ ਵਿਕਦਾ ਰਿਹਾ ਹੈ।

ਨਸ਼ੇ ਨੇ ਲਈ ਨੌਜਵਾਨ ਦੀ ਜਾਨ
ਨਸ਼ੇ ਨੇ ਲਈ ਨੌਜਵਾਨ ਦੀ ਜਾਨ

By

Published : Feb 18, 2022, 4:53 PM IST

ਫ਼ਿਰੋਜ਼ਪੁਰ:ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਚਾਰ ਹਫ਼ਤਿਆਂ ਵਿੱਚ ਨਸ਼ੇ ਦਾ ਲੱਕ ਤੋੜਿਆ ਜਾਵੇਗਾ ਪਰ ਲੋਕਾਂ ਦਾ ਕਹਿਣਾ ਹੈ ਕਿ ਪੰਜ ਸਾਲਾਂ ਦੌਰਾਨ ਧੜੱਲੇ ਨਾਲ ਨਸ਼ਾ ਵਿਕਦਾ ਰਿਹਾ ਹੈ।

ਹੁਣ 2022 ਦੀਆਂ ਚੋਣਾਂ ਨੂੰ ਲੈ ਕੇ ਇੱਕ ਵਾਰ ਫਿਰ ਲੀਡਰ ਨਸ਼ੇ ਦੇ ਖਾਤਮੇ ਦੀ ਗੱਲ ਆਖ ਵੋਟਾਂ ਬਟੋਰ ਰਹੇ ਹਨ। ਪਰ ਪਿੰਡ ਪੋਜੋਕੇ ਕੇ ਵਿੱਚ ਨਸ਼ੇ ਕਾਰਨ ਨੌਜਵਾਨ ਦੀ ਹੋਈ ਮੌਤ ਨੇ ਇੱਕ ਵਾਰ ਫਿਰ ਸਰਕਾਰਾਂ ਅਤੇ ਪੁਲਿਸ ਪ੍ਰਸਾਸਨ 'ਤੇ ਸਵਾਲੀਆ ਨਿਸ਼ਾਨ ਖੜੇ ਕਰ ਦਿੱਤੇ ਹਨ।

ਮਾਮਲਾ ਹੈ ਫਿਰੋਜ਼ਪੁਰ ਦੇ ਪਿੰਡ ਪੋਜੋਕੇ ਦਾ ਜਿਥੇ ਉਸ ਸਮੇਂ ਪਿੰਡ ਵਿੱਚ ਮਾਤਮ ਛਾ ਗਿਆ ਜਦੋਂ ਨਸ਼ੇ ਦੀ ਓਵਰਡੋਜ ਕਾਰਨ 20 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਪਰਿਵਾਰ ਵਾਲਿਆਂ ਨੇ ਨਸ਼ਾ ਵੇਚਣ ਵਾਲੇ ਘਰ ਦੇ ਬਾਹਰ ਧਰਨਾ ਲਗਾ ਦਿੱਤਾ। ਪੁਲਿਸ ਪ੍ਰਸਾਸ਼ਨ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ ਗਈ।

ਨਸ਼ੇ ਨੇ ਲਈ ਨੌਜਵਾਨ ਦੀ ਜਾਨ

ਇਸ ਮੌਕੇ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਕਈ ਵਾਰ ਪੁਲਿਸ ਨੂੰ ਵੀ ਜਾਣੂੰ ਕਰਵਾਇਆ ਗਿਆ ਹੈ ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ਦਾ ਖੁਮਿਆਜਾ ਅੱਜ ਉਨ੍ਹਾਂ ਨੂੰ ਭੁਗਤਣਾ ਪੈ ਰਿਹਾ ਹੈ। ਨੌਜਵਾਨ ਪੁੱਤਰ ਦੀ ਮੌਤ ਨੇ ਪੂਰਾ ਘਰ ਉਜਾੜ ਕੇ ਰੱਖ ਦਿੱਤਾ ਹੈ।

ਦੂਜੇ ਪਾਸੇ ਜਦੋਂ ਮੌਕੇ 'ਤੇ ਪੁਲਿਸ ਪਹੁੰਚੀ ਤਾਂ ਗੁੱਸੇ ਵਿੱਚ ਆਏ ਪਿੰਡ ਦੇ ਲੋਕ ਪੁਲਿਸ ਦੁਆਲੇ ਹੋ ਗਏ ਅਤੇ ਨਸ਼ਾ ਵੇਚਣ ਵਾਲੇ ਵਿਅਕਤੀ ਦੇ ਘਰ ਦੀ ਤਲਾਸ਼ੀ ਲੈਣ ਦੀ ਗੱਲ ਕਰਨ ਲੱਗੇ ਲੋਕਾਂ ਦੇ ਗੁੱਸੇ ਨੂੰ ਦੇਖਦੇ ਹੋਏ ਪੁਲਿਸ ਨੂੰ ਘਰ ਦੀ ਤਲਾਸ਼ੀ ਲੈਣੀ ਪਈ, ਜਿਸ ਦੌਰਾਨ ਘਰ ਵਿਚੋਂ ਕੁੱਝ ਨਸ਼ੇ ਦੀਆਂ ਗੋਲੀਆਂ ਅਤੇ ਦਰਜਨਾਂ ਮੋਬਾਈਲ ਬਰਾਮਦ ਹੋਏ।

ਜੋ ਉਹ ਵਿਅਕਤੀ ਮੋਬਾਈਲ ਗਹਿਣੇ ਰੱਖਵਾ ਕੇ ਨਸ਼ਾ ਵੇਚਦਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਬਰਾਮਦ ਹੋਏ ਸਮਾਨ ਅਤੇ ਪਰਿਵਾਰਕ ਮੈਬਰਾਂ ਦੇ ਬਿਆਨਾਂ 'ਤੇ ਕਾਰਵਾਈ ਕਰਨ ਦੀ ਗੱਲ ਕਹੀ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਇਲਾਕੇ ਵਿਚੋਂ ਨਸ਼ਾ ਬੰਦ ਕਰਵਾਇਆ ਜਾਵੇ ਤਾਂ ਜੋ ਨਸ਼ੇ ਕਾਰਨ ਕਿਸੇ ਹੋਰ ਦਾ ਘਰ ਨਾ ਉਜੜੇ।

ਇਹ ਵੀ ਪੜ੍ਹੋ:ਭਾਜਪਾ ਵੰਡ ਦੀ ਰਾਜਨੀਤੀ ਕਰਦੀ ਹੈ:ਪੰਜਾਬ ਕਾਂਗਰਸ

ABOUT THE AUTHOR

...view details