ਫਿਰੋਜ਼ਪੁਰ: ਜ਼ਿਲ੍ਹੇ ਦੇ ਕਸਬਾ ਗੁਰੂਹਰਸਹਾਏ (Guruharsahai) ਸਾਲ ਦੇ ਪਿੰਡ ਬੋਹੜੀਆਂ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਜ਼ਮੀਨ ਨੂੰ ਲੈ ਕੇ ਰਿਸ਼ਤੇ ਤਾਰ ਤਾਰ ਹੁੰਦੇ ਨਜਰ ਆਏ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਬੋਹੜੀਆਂ ’ਚ ਛੋਟੇ ਭਰਾ ਨੇ ਆਪਸੀ ਜ਼ਮੀਨੀ ਵਿਵਾਦ (land dispute ) ਅਤੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਵੱਡੇ ਭਰਾ ਨਾਲ ਕੁੱਟਮਾਰ ਕੀਤੀ। ਮਾਮਲੇ ਦੀ ਸਾਰੀ ਘਟਨਾ ਦੀ ਵੀਡੀਓ (Video) ਵੀ ਸਾਹਮਣੇ ਆਈ ਹੈ।
ਮਾਮਲੇ ਸਬੰਧੀ ਪੀੜਤ ਨੇ ਦੱਸਿਆ ਕਿ ਉਸਦੇ ਭਰਾ ਵੱਲੋਂ ਉਸ ਨਾਲ ਹਮੇਸ਼ਾ ਧੱਕਾ ਕੀਤਾ ਜਾਂਦਾ ਰਿਹਾ ਹੈ। ਇਸ ਵਾਰ ਉਨ੍ਹਾਂ ਵੱਲੋਂ ਲੜਾਈ ਕੀਤੀ ਗਈ, ਉਸ ਨੂੰ ਘਰ ਚ ਬੰਧਕ ਬਣਾ ਕੇ ਕੁੱਟਿਆ ਗਿਆ। ਨਾਲ ਹੀ ਪੀੜਤ ਨੇ ਇਨਸਾਫ ਦੀ ਮੰਗ ਕੀਤੀ ਹੈ। ਪੀੜਤ ਦੇ ਪੁੱਤਰ ਨੇ ਦੱਸਿਆ ਕਿ ਉਕਤ ਦੋਸ਼ੀ ਜ਼ਿਲ੍ਹਾ ਪ੍ਰੀਸ਼ਦ ਦਾ ਮੈਂਬਰ ਹੈ ਅਤੇ ਪਹਿਲਾਂ ਹੀ ਉਨ੍ਹਾਂ ਦੀ ਜ਼ਮੀਨ ਨੂੰ ਹੜੱਪ ਲਿਆ ਗਿਆ ਹੈ ਅਤੇ ਹੁਣ ਇਹ ਸਾਡੇ ਪਾਣੀ ਦੀ ਨਿਕਾਸੀ ਨੂੰ ਰੋਕਦਾ ਹੈ। ਜਦੋਂ ਮੈਂ ਉਨ੍ਹਾਂ ਨੂੰ ਸਮਝਾਉਣ ਗਿਆ ਤਾਂ ਉਨ੍ਹਾਂ ਨੇ ਸਾਨੂੰ ਕੁੱਟਿਆ ਅਤੇ ਮੰਦੀ ਸ਼ਬਦਾਵਲੀ ਵੀ ਬੋਲੀ ਗਈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਇਨ੍ਹਾਂ ਤੋਂ ਕਾਫੀ ਪਰੇਸ਼ਾਨ ਹਨ ਅਤੇ ਉਨ੍ਹਾਂ ਦੀ ਜਾਨ ਦਾ ਵੀ ਖਤਰਾ ਹੈ। ਉਨ੍ਹਾਂ ਦੀ ਮਾਮਲੇ ਸਬੰਧੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ ਕਿਉਂਕਿ ਦੋਸ਼ੀ ਬਗੀਚਾ ਸਿੰਘ ਸੱਤਾਧਾਰੀ ਸਰਕਾਰ ਚ ਜ਼ਿਲ੍ਹਾ ਪ੍ਰੀਸ਼ਦ ਦਾ ਮੈਂਬਰ ਹੈ।
'ਪੰਚਾਇਤ ਵੱਲੋਂ ਕਈ ਵਾਰ ਸਮਝਾਇਆ ਗਿਆ'