ਕੁਲਵਿੰਦਰ ਕੌਰ ਹੈੱਡ ਕਾਂਸਟੇਬਲ ਦੀ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ ਫਿਰੋਜ਼ਪੁਰ: ਪਿਛਲੇ ਦਿਨੀਂ ਜ਼ੀਰਾ ਦੇ ਨਾਲ ਲੱਗਦੇ ਪਿੰਡ ਸਨ੍ਹੇਰ ਦੀ ਰਹਿਣ ਵਾਲੀ ਕੁਲਵਿੰਦਰ ਕੌਰ ਹੈੱਡ ਕਾਂਸਟੇਬਲ ਦੀ ਡਿਊਟੀ ਤੋਂ ਆਉਣ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਸਾਂਦੇ ਹਾਸ਼ਮ ਨਜ਼ਦੀਕ ਇੱਕ ਟਰਾਲੇ ਨਾਲ ਟਕਰਾਉਣ ਕਰਕੇ ਹੋਏ ਹਾਦਸੇ ਦੌਰਾਨ ਮੌਕੇ ਉੱਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਅੱਜ ਮ੍ਰਿਤਕਾ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਉੱਤੇ ਵਿਸ਼ੇਸ਼ ਤੌਰ ਉੱਤੇ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਪਹੁੰਚੇ ਜਿਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸਲਾਮੀ ਦਿੱਤੀ ਗਈ: ਇਸ ਮੌਕੇ ਡੀਐੱਸਪੀ ਜੀਰਾ ਪਲਵਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਪਹੁੰਚੇ। ਕੁਲਵਿੰਦਰ ਕੌਰ ਹੈੱਡ ਕਾਂਸਟੇਬਲ ਨੂੰ ਸਰਕਾਰੀ ਸਨਮਾਨਾਂ ਨਾਲ ਸਲਾਮੀ ਦਿੱਤੀ ਗਈ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਪਹੁੰਚੇ ਅਤੇ ਉਨ੍ਹਾਂ ਤੋਂ ਇਲਾਵਾ ਪੰਚ-ਸਰਪੰਚ ਵੀ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਸਾਡੇ ਇਲਾਕੇ ਨੂੰ ਕੁਲਵਿੰਦਰ ਕੌਰ ਦੇ ਅਚਾਨਕ ਮੌਤ ਨਾਲ ਬਹੁਤ ਵੱਡਾ ਘਾਟਾ ਪਿਆ ਹੈ ਕਿਉਂਕਿ ਇਹ ਲੜਕੀ ਬਹੁਤ ਹੀ ਇਮਾਨਦਾਰ ਅਤੇ ਆਪਣੇ ਕੰਮ ਨੂੰ ਕੰਮ ਸਮਝਉਣ ਵਾਲੀ। ਉਨ੍ਹਾਂ ਕਿਹਾ ਕਿ ਮ੍ਰਿਤਕ ਕਾਂਸਟੇਬਲ ਕਦੀ ਵੀ ਕਿਸੇ ਨਾਲ ਭੇਦਭਾਵ ਨਹੀਂ ਰੱਖਦੀ ਸੀ ਅਤੇ ਇਲਾਕੇ ਦੇ ਲੋਕਾਂ ਦਾ ਕੰਮ ਪਹਿਲ ਦੇ ਆਧਾਰ ਉੱਤੇ ਖੁਦ ਹੀ ਕਰਵਾ ਦਿੰਦੀ ਸੀ।
ਪੰਜਾਬ ਪੁਲਿਸ ਵਿੱਚ ਭਰਤੀ: ਇਸ ਮੌਕੇ ਪਹੁੰਚੇ ਡੀਐੱਸਪੀ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ 2017 ਵਿੱਚ ਇਹ ਲੜਕੀ ਪੰਜਾਬ ਪੁਲਿਸ ਵਿੱਚ ਭਰਤੀ ਹੋਈ ਸੀ। ਉਨ੍ਹਾਂ ਕਿਹਾ ਕਿ ਲੜਕੀ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਆਸਟਰੇਲੀਆ ਵਿੱਚ ਵਿਆਹ ਹੋਇਆ ਸੀ ਅਤੇ ਉਹ ਆਪਣੀ ਨੌਕਰੀ ਤੋਂ ਅਸਤੀਫਾ ਦੇਕੇ ਹਮੇਸ਼ਾ ਲਈ ਪਤੀ ਨਾਲ ਆਸਟਰੇਲੀਆ ਵਿੱਚ ਵਸਣ ਦਾ ਸੁਫਨਾ ਲੈਕੇ ਆਈ ਸੀ ਪਰ 31 ਮਾਰਚ ਨੂੰ ਡਿਊਟੀ ਤੋਂ ਘਰ ਵਾਪਸ ਪਰਤਣ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ ਅਤੇ ਹਾਦਸੇ ਵਿੱਚ ਹੈੱਡ ਕਾਂਸਟੇਬਲ ਦੀ ਬੇਵਕਤੀ ਮੌਤ ਹੋੇ ਗਈ। ਇਸ ਮੌਕੇ ਡੀਐੱਸਪੀ ਨੇ ਇਹ ਵੀ ਕਿਹਾ ਕਿ ਮ੍ਰਿਤਕਾ ਦੇ ਪਰਿਵਾਰ ਨੂੰ ਜਿੱਥੇ ਐੱਚਡੀਐੱਫਸੀ ਵੱਲੋਂ ਇੱਕ ਕਰੋੜ ਰੁਪਏ ਦੀ ਬੀਮਾ ਰਾਸ਼ੀ ਮਿਲੇਗੀ ਹੀ ਉੱਥੇ ਹੀ ਜੇਕਰ ਪਰਿਵਾਰ ਦਾ ਕੋਈ ਮੈਂਬਰ ਸਰਕਾਰੀ ਨੌਕਰੀ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਨੌਕਰੀ ਵੀ ਮਿਲੇਗਾ। ਦੂਜੇ ਪਾਸੇ ਪਿੰਡ ਦੇ ਸਾਬਕਾ ਸਰਪੰਚ ਨੇ ਕਿਹਾ ਕਿ ਇਹ ਹੋਣਹਾਰ ਧੀ ਨੇ ਸਿਰ ਉੱਤੇ ਪਿਓ ਦਾ ਪਰਛਾਵਾਂ ਨਾ ਹੋਣ ਦੇ ਬੇਵਜੂਦ ਛੋਟੇ ਭੈਣ ਭਰਾਵਾਂ ਨੂੰ ਪੜ੍ਹਾਇਆ-ਲਿਖਾਇਆ ਅਤੇ ਬਾਹਰ ਵਿਦੇਸ਼ਾਂ ਵਿੱਚ ਸੈੱਟ ਕਰਵਿਆ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੌਰ ਦੀ ਬੇਵਕਤੀ ਮੌਤ ਨੇ ਸਾਰੇ ਇਲਾਕੇ ਨੂੰ ਵੱਡਾ ਘਾਟਾ ਪਾਇਆ ਹੈ।
ਇਹ ਵੀ ਪੜ੍ਹੋ:Congress Samvidhan Bachao March: ਕਾਂਗਰਸੀਆਂ ਦੇ ਸੰਵਿਧਾਨ ਬਚਾਓ ਮਾਰਚ 'ਚ ਸਿੱਧੂ ਗ਼ੈਰਹਾਜ਼ਰ ! ਰਾਜਾ ਵੜਿੰਗ ਨੇ ਦਿੱਤੀ ਸਫਾਈ