ਚੰਡਗੜ੍ਹ: ਫਿਰੋਜ਼ਪੁਰ ਜ਼ਿਲ੍ਹੇ 'ਚ ਪਾਕਿਸਤਾਨੀ ਸਰਹੱਦ ਉੱਤੇ ਬੀਐੱਸਐੱਫ਼ ਤੇ ਪੰਜਾਬ ਪੁਲਿਸ ਨੇ ਜਵਾਨਾਂ ਨੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਦਰਾਅਸਰ ਸਰਹੱਦ ਉੱਤੇ ਪਾਕਿਸਤਾਨ ਸਮੱਗਲਰਾਂ ਨਾਲ ਬੀਐੱਸਐੱਫ਼ ਅਤੇ ਪੰਜਾਬ ਪੁਲਿਸ ਦੀ ਗੋਲੀਬਾਰੀ ਹੋਈ ਤੇ ਇਸ ਗੋਲੀਬਾਰੀ ਦੌਰਾਨ ਬੀਐਸਐਫ ਨੇ 2 ਤਸਕਰਾਂ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਗੋਲੀ ਲੱਗਣ ਕਾਰਨ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਬੀਐਸਐਫ ਤੇ ਪੰਜਾਬ ਪੁਲਿਸ ਨੇ ਇਸ ਕਾਰਵਾਈ ਦੌਰਾਨ 29.26 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ ਤੇ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਦੇ ਖਿਲਾਫ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਮੁਹਿੰਮ ਵਿੱਚ ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੈਰੋਇਨ ਦੇ 26 ਪੈਕੇਟ (29.26 ਕਿਲੋਗ੍ਰਾਮ) ਜ਼ਬਤ ਕੀਤੇ ਹਨ ਅਤੇ 2 ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੁਰੱਖਿਆ ਬਲਾਂ ਨਾਲ ਗੋਲੀਬਾਰੀ 'ਚ 1 ਪਾਕਿ ਨਾਗਰਿਕ ਜ਼ਖਮੀ ਹੋ ਗਿਆ ਹੈ। ਐਫਆਈਆਰ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ। ਬੈਕਵਰਡ ਅਤੇ ਫਾਰਵਰਡ ਲਿੰਕੇਜ ਸਥਾਪਤ ਕਰਨ ਲਈ ਜਾਂਚ ਜਾਰੀ ਹੈ। - ਗੌਰਵ ਯਾਦਵ, ਡੀਜੀਪੀ ਪੰਜਾਬ