ਫਿਰੋਜ਼ਪੁਰ:ਪੰਜਾਬ ਦੇ ਵਿੱਚ ਪੁਲਿਸ ਦੇ ਵੱਲੋਂ ਅਪਰਾਧਕ ਵਾਰਦਾਤਾਂ ਨੂੰ ਠੱਲ੍ਹ ਪਾਉਣ ਦੇ ਲਈ ਲਗਾਤਾਰ ਮੁਸਤੈਦੀ ਦਿਖਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਾਲੇ ਮੁਕਾਬਲੇ ਵੀ ਦੇਖਣ ਨੂੰ ਮਿਲ ਰਹੇ ਹਨ। ਹੁਣ ਫਿਰੋਜ਼ਪੁਰ ਦੇ ਤਲਵੰਡੀ ਵਿਖੇ ਸ਼ੁੱਕਰਵਾਰ ਨੂੰ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ 'ਚ ਗੈਂਗਸਟਰ ਗੁਰਪਿਆਰ ਸਿੰਘ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਦੇ ਨੇ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੁਰਪਿਆਰ ਸਿੰਘ ਅਰਸ਼ ਡੱਲਾ ਦਾ ਸਾਥੀ ਹੈ। ਜਿਸ ਨੂੰ ਹਾਲ ਹੀ ਵਿੱਚ ਅੱਤਵਾਦੀ ਐਲਾਨਿਆ ਗਿਆ ਹੈ। ਪੰਜਾਬ ਪੁਲਿਸ ਨੂੰ ਪਹਿਲਾਂ ਹੀ ਗੈਂਗਸਟਰ ਗੁਰਪਿਆਰ ਸਿੰਘ ਦੀ ਕਈ ਅਪਰਾਧਿਕ ਮਾਮਲਿਆਂ ਵਿੱਚ ਭਾਲ ਸੀ।
ਗੈਂਗਸਟਰ ਅਤੇ ਪੁਲਿਸ ਵਿਚਾਲੇ ਮੁਕਾਬਲਾ: ਗੈਂਗਸਟਰ ਗੁਰਪਿਆਰ ਸਿੰਘ ਮੋਗਾ ਦਾ ਰਹਿਣ ਵਾਲਾ ਹੈ। ਜਿਸ ਨੂੰ ਤਲਵੰਡੀ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਤਲਵੰਡੀ ਵਿੱਚ ਪੁਲਿਸ ਦੀ ਟੀਮ ਨੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਗੈਂਗਸਟਰ ਗੁਰਪਿਆਰ ਸਿੰਘ ਉਥੋ ਲੰਘਮ ਲੱਗਿਆ ਤਾਂ ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ ਕੀਤੀ। ਪਰ ਗੈਂਗਸਟਰ ਗੁਰਪਿਆਰ ਸਿੰਘ ਨੇ ਪੁਲਿਸ ਟੀਮ ਉਤੇ ਗੋਲੀਆਂ ਚਲਾਇਆ ਤਾਂ ਕਿ ਉਹ ਭੱਜ ਸਕੇ ਪਰ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ ਜਿਸ ਵਿੱਚ ਗੈਂਦਸਟਰ ਨੂੰ ਗੋਲੀ ਲੱਗ ਗਈ। ਜਿਸ ਕਾਰਨ ਉਹ ਭੱਜਣ ਵਿੱਚ ਕਾਮਯਾਬ ਨਹੀਂ ਹੋ ਸਕਿਆ। ਪੁਲਿਸ ਨੇ ਘੇਰਾ ਪਾ ਕੇ ਗੈਂਗਸਟਰ ਨੂੰ ਕਾਬੂ ਕਰ ਲਿਆ।