ਫਿਰੋਜ਼ਪੁਰ:ਪ੍ਰਧਾਨ ਮੰਤਰੀ ਦੀ ਰੈਲੀ ਨੂੰ ਫੇਲ੍ਹ ਕਰਨ ਵਾਸਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਸਭ ਤੋਂ ਵੱਡਾ ਰੋਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਭਾਜਪਾ ਆਗੂ ਐਡਵੋਕੇਟ ਮਨਜੀਤ ਸਿੰਘ ਰਾਏ (Advocate Manjit Singh Rai) ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੀ ਧਰਤੀ ਤੇ ਜੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਵੱਲੋਂ ਰੈਲੀ ਰੱਖੀ ਗਈ ਸੀ ਉਸ ਵਿਚ ਪਹੁੰਚ ਰਹੇ ਲੋਕਾਂ ਨੂੰ ਰਸਤੇ ਵਿੱਚ ਹੀ ਪੁਲਿਸ ਵੱਲੋਂ ਬੈਰੀਕੇਡ ਲਗਾ ਕੇ ਅਤੇ ਕਿਸਾਨਾਂ ਦੇ ਰੂਪ ਵਿਚ ਕਾਂਗਰਸੀ ਗੁੰਡਿਆਂ ਵੱਲੋਂ ਰਸਤੇ ਵਿੱਚ ਹੀ ਰੋਕ ਲਿਆ ਗਿਆ ਅਤੇ ਰੈਲੀ ਦੇ ਮੈਦਾਨ ਤੱਕ ਨਹੀਂ ਪਹੁੰਚਣ ਦਿੱਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਵੀ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਦ ਕਿ ਪ੍ਰਧਾਨ ਮੰਤਰੀ ਵੱਲੋਂ ਪੂਰੇ ਪੰਜਾਬ ਨੂੰ 42 ਹਜ਼ਾਰ ਕਰੋੜ ਰੁਪਏ ਤੋਂ ਵੀ ਵੱਧ ਤੋਹਫ਼ੇ ਦੇ ਕੇ ਜਾਣੇ ਸੀ। ਜਿਸ ਵਿਚ ਫਿਰੋਜ਼ਪੁਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਾ ਸੀ ਪਰ ਇਸ ਨੂੰ ਪੰਜਾਬ ਸਰਕਾਰ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵੱਲੋਂ ਕਾਮਯਾਬ ਨਹੀਂ ਹੋਣ ਦਿੱਤਾ ਗਿਆ।