ਆਪਣੇ ਸਵਾਰਥ ਲਈ ਕਾਂਗਰਸ 'ਚ ਸ਼ਾਮਲ ਹੋਏ ਘੁਬਾਇਆ: ਜੋਗਿੰਦਰ ਸਿੰਘ - lok sabha polls 2019
ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਘੁਬਾਇਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ ਪਵੇਗਾ।
ਜੋਗਿੰਦਰ ਸਿੰਘ
ਫ਼ਿਰੋਜ਼ਪੁਰ: ਲੋਕ ਸਭਾ ਚੋਣਾਂ ਦੀ ਤਰੀਕ ਦੇ ਐਲਾਨ ਤੋਂ ਬਾਅਦ ਸਾਰੀ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਭਵੇਂ ਸੂਬੇ ਵਿੱਚ ਪਾਰਟੀਆਂ ਵੱਲੋਂ ਅਜੇ ਸਾਰੇ ਊਮੀਦਵਾਰਾਂ ਦੇ ਨਾਵਾਂ ਦਾ ਐਲਾਨ ਨਹੀਂ ਕੀਤਾ ਗਿਆ ਪਰ ਅਕਾਲੀ ਦਲ ਤੋਂ ਕਾਂਗਰਸ ਵਿੱਚ ਸ਼ਾਮਲ ਹੋਏ ਫਿਰੋਜ਼ਪੁਰ ਤੋਂ ਸੰਸਦ ਮੈਂਬਕ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਮਿਲਣ ਦੇ ਕਿਆਸ ਲਗਾਏ ਜਾ ਰਹੇ ਹਨ।
ਇਸ ਬਾਰੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦਿਆਂ ਫ਼ਿਰੋਜ਼ਪੁਰ ਦਿਹਾਤੀ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਕਿਹਾ ਕਿ ਘੁਬਾਇਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਘੁਬਾਇਆ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਘੁਬਾਇਆ ਨੇ ਸਿਰਫ਼ ਆਪਣੇ ਪਰਿਵਾਰ ਦਾ ਭਲਾ ਕੀਤਾ ਹੈ ਤੇ ਕਾਂਗਰਸ ਵਿੱਚ ਵੀ ਆਪਣੇ ਸਵਾਰਥ ਲਈ ਹੀ ਸ਼ਾਮਲ ਹੋਏ ਹਨ।