ਫਿਰੋਜ਼ਪੁਰ:ਪੰਜਾਬ 'ਚ ਮੁੜ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਇਸ ਦੇ ਮੱਦੇਨਜ਼ਰ ਕਸਬਾ ਜ਼ੀਰਾ ਦੇ ਸਿਹਤ ਵਿਭਾਗ ਨੇ ਸਕੂਲਾਂ 'ਚ ਕੋਰੋਨਾ ਬਚਾਅ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਕੁੱਝ ਸਕੂਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਕੂਲਾਂ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪੂਰੀ ਤਰ੍ਹਾਂ ਨਾਲ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
ਮੁੜ ਤੋਂ ਵੱਧਿਆ ਕੋਰੋਨਾ ਦਾ ਖ਼ਤਰਾ
ਸਿਵਲ ਹਸਪਤਾਲ ਜ਼ੀਰਾ ਦੇ ਨੋਡਲ ਅਫਸਰ ਡਾ. ਜਸਵਿੰਦਰ ਕਾਲੜਾ ਨੇ ਦੱਸਿਆ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਮੁੜ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਕੇਸਾਂ 'ਤੇ ਠੱਲ ਪੈਣ ਮਗਰੋਂ ਕੋਰੋਨਾ ਨੇ ਮੁੜ ਦਸਤਕ ਦਿੱਤੀ ਹੈ। ਕੋਰੋਨਾ ਵਾਇਰਸ ਦੇ ਨਵੇਂ ਸਟ੍ਰੋਕ ਜ਼ਿਆਦਾ ਖ਼ਤਰਨਾਕ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ੀਰਾ ਵਿੱਚ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਪੌਜ਼ੀਟਿਵ ਮਰੀਜ਼ਾਂ ਨੂੰ ਜ਼ੇਰੇ ਇਲਾਜ ਸਿਵਲ ਹਸਪਤਾਲ 'ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਸਬੰਧੀ ਲੱਛਣ ਨਜ਼ਰ ਆਉਣ ਤਾਂ ਉਹ ਤੁਰੰਤ ਡਾਕਟਰ ਕੋਲ ਪਹੁੰਚ ਕਰਨ ਤੇ ਖ਼ੁਦਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ।