ਫਿਰੋਜ਼ਪੁਰ: ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹੋਣ ਵਿੱਚ ਕੁੱਝ ਹੀ ਦਿਨ ਬਾਕੀ ਹਨ, ਜਿਸਦੇ ਚੱਲਦੇ ਹਰ ਪਾਰਟੀ ਪੱਬਾਂ ਭਾਰ ਹੋ ਰਹੀ ਹੈ ਅਤੇ ਪੰਜਾਬ 'ਤੇ ਆਪਣੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਨਾਲ ਸਰਗਰਮ ਨਜ਼ਰ ਆ ਰਹੀਆਂ ਹਨ। ਇਸੇ ਤਰ੍ਹਾਂ ਹੀ ਗੁਆਂਡੀ ਰਾਜਾਂ ਦੇ ਮੰਤਰੀ ਵੀ ਪੰਜਾਬ ਵਿੱਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ। ਪਿਛਲੇ ਸਮੇਂ ਹਰਿਆਣਾ ਦੇ ਮੁੱਖ ਮੰਤਰੀ ਵੀ ਪੰਜਾਬ ਵਿੱਚ ਚੋਣਾਂ ਨੂੰ ਲੈ ਕੇ ਜਨਤਕ ਮੀਟਿੰਗ ਕਰਨ ਆਏ ਸਨ।
ਇਸੇ ਤਰ੍ਹਾਂ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਪੰਜਾਬ ਦਾ ਦੌਰਾ ਕੀਤਾ ਅਤੇ ਇਸ ਫੇਰੀ ਵਿੱਚ ਉਹ ਪੰਜਾਬ ਦੇ ਜ਼ਿਲੇ ਫਿਰੋਜ਼ਪੁਰ ਵਿਖੇ ਰੈਲੀ ਨੂੰ ਸੰਬੋਧਿਤ ਕੀਤਾ। ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਅਜਿਹੀ ਜਗ੍ਹਾ ਹੈ ਜਿਥੇ ਗੁਰੂ ਪੀਰ ਹੋਏ ਹਨ, ਇਥੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਇੱਕ ਸਮਾਰਕ ਬਣਿਆ ਹੋਇਆ ਹੈ।
ਉਹਨਾਂ ਨੇ ਕਿਹਾ ਕਿ ਜਦੋਂ ਵੀ ਫਿਰੋਜ਼ਪੁਰ ਵਿੱਚ ਆਉਂਦੇ ਹਾਂ ਤਾਂ 1965 ਦੀ ਜੰਗ ਯਾਦ ਆ ਜਾਂਦੀ ਹੈ ਅਤੇ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਪ੍ਰਣਾਮ ਕਰਨ ਦਾ ਮਨ ਕਰਦਾ ਹੈ।
ਉਹਨਾਂ ਨੇ ਪੰਜਾਬ ਵਿੱਚ ਪੀਐਮ ਰੈਲੀ ਦੇ ਰੱਦ ਹੋਣ ਵਾਲੀ ਰੈਲੀ ਦਾ ਵੀ ਜ਼ਿਕਰ ਕੀਤਾ। ਉਹਨਾਂ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਰੈਲੀ ਹੋਣ ਤੋਂ ਕਾਂਗਰਸ ਡਰ ਦੀ ਹੈ। ਇਸ ਲਈ ਰੈਲੀ ਨੂੰ ਰੋਕਣ ਦੀ ਕੋਸ਼ਿਸ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਵਿੱਚ ਪੀਐੱਮ ਮੋਦੀ ਦਾ ਸੁਆਗਤ ਕੀਤਾ ਗਿਆ ਸੀ ਅਜਿਹਾ ਸੁਆਗਤ ਕੀਤਾ ਜਾਂਦਾ ਹੈ ਮਹਿਮਾਨਾਂ ਦਾ।
ਉਹਨਾਂ ਨੇ ਕਿਹਾ ਕਿ ਜੋ ਸਰਕਾਰ ਪ੍ਰਧਾਨ ਮੰਤਰੀ ਲਈ ਰਾਹ ਸੁਰੱਖਿਅਤ ਨਹੀਂ ਰੱਖ ਸਕਦੀ, ਉਹ ਪੰਜਾਬ ਨੂੰ ਕਿਵੇਂ ਸੁਰੱਖਿਅਤ ਰੱਖ ਸਕਦੇ ਹਨ।