ਫਿਰੋਜ਼ਪੁਰ: ਗੁਰੂ ਹਰ ਸਹਾਏ ਦੇ ਪਿੰਡ ਬਸਤੀ ਕੇਸਰ ਸਿੰਘ ਵਾਲੀ 'ਚ ਚੱਲ ਰਹੇ ਵਿਆਹ ਸਮਾਗਮ ਨੂੰ ਉਸ ਵੇਲੇ ਰੋਕਣਾ ਪਿਆ। ਜਦੋਂ ਵਿਆਹ ਸਮਾਗਮ ਵਿਚ ਲਾੜੇ ਦੀ ਪਹਿਲੀ ਘਰਵਾਲੀ ਪਹੁੰਚ ਗਈ ਅਤੇ ਲਾੜੇ 'ਤੇ ਬਿਨਾਂ ਤਲਾਕ ਲਏ ਦੂਸਰਾ ਵਿਆਹ ਕਰਵਾਉਣ ਦਾ ਦੋਸ਼ ਲਾਇਆ। ਇੱਕ ਸ਼ਾਦੀਸ਼ੁਦਾ ਲੜਕੇ ਵੱਲੋਂ ਆਪਣੀ ਪਤਨੀ ਤੋਂ ਬਿਨਾਂ ਤਲਾਕ ਲਏ ਅਤੇ ਬਿਨਾਂ ਲਿਖ ਪੜ੍ਹ ਤੋਂ ਦੂਸਰਾ ਵਿਆਹ ਕਰਵਾਇਆ ਜਾ ਰਿਹਾ ਸੀ। ਪੁਲਿਸ ਨੇ ਲੜਕੀ ਦੇ ਘਰ ਜਾ ਕੇ ਲੜਕੇ ਵੱਲੋਂ ਕੀਤੇ ਜਾ ਰਹੇ ਦੂਸਰੇ ਵਿਆਹ ਦੇ ਸਬੰਧ ਵਿਚ ਦੱਸ ਕੇ ਪਹਿਲੀ ਵਿਆਹੁਤਾ ਲੜਕੀ ਦੇ ਪਰਿਵਾਰ ਵਾਲਿਆਂ ਨੇ ਵਿਆਹ ਨੂੰ ਰੁਕਵਾ ਦਿੱਤਾ।
3 ਸਾਲ ਦਾ ਲੜਕਾ ਵੀ ਹੈ: ਜਿੱਥੇ ਕਿ ਪਹਿਲੀ ਪਤਨੀ ਨੂੰ ਪਤਾ ਲੱਗਣ ਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਚ ਚੱਲ ਰਹੇ ਅਨੰਦ ਕਾਰਜ ਦੇ ਮੌਕੇ ਪਹੁੰਚੀ ਤਾਂ ਲਾੜੇ ਦਾ ਪਰਿਵਾਰ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਪਹੁੰਚੀ ਪੀੜਿਤ ਮਹਿਲਾ ਨੇ ਦੱਸਿਆ ਕਿ ਉਸਦਾ ਚਾਰ ਸਾਲ ਪਹਿਲਾਂ ਗੁਰਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਸਤੀ ਕੇਸਰ ਸਿੰਘ ਵਾਲੀ ਦੇ ਨਾਲ ਰੀਤੀ-ਰਿਵਾਜਾਂ ਨਾਲ ਵਿਆਹ ਹੋਇਆ ਸੀ ਤੇ ਉਸਦਾ ਇੱਕ 3 ਸਾਲ ਦਾ ਲੜਕਾ ਵੀ ਹੈ। ਉਨ੍ਹਾਂ ਕਿਹਾ ਕਿ ਉਹ ਮੇਰੇ ਨਾਲ ਕੁੱਟਮਾਰ ਕਰਦਾ ਸੀ ਤੇ ਹੋਰ ਦਹੇਜ ਦੀ ਮੰਗ ਕਰਦਾ ਸੀ, ਜਿਸ ਕਾਰਨ ਮੇਰੇ ਨਾਲ ਮਾਰਕੁੱਟ ਕੀਤੀ ਜਾਂਦੀ ਸੀ ਤੇ ਮੈਨੂੰ ਘਰ ਵਿੱਚੋਂ ਕੱਢ ਦਿੱਤਾ ਗਿਆ ਪਰ ਸਾਡਾ ਕੇਸ ਕੋਟ ਵਿੱਚ ਚੱਲ ਰਿਹਾ ਹੈ।
ਪਰਿਵਾਰ ਫਰਾਰ:ਇਸ ਮੌਕੇ ਗੁਰਦੁਆਰੇ ਦੇ ਹੈਡ-ਗ੍ਰੰਥੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਗੁਰੂ ਹਰਸਹਾਏ ਪਿੰਡ ਦੇ ਇਕ ਪਰਿਵਾਰ ਵੱਲੋਂ ਆਪਣੀ ਲੜਕੀ ਦਾ ਵਿਆਹ ਰੱਖਿਆ ਹੋਇਆ ਸੀ। ਜਿਸਦਾ ਕਿ ਅੱਜ ਅਨੰਦ ਕਾਰਜ ਕਰਵਾਇਆ ਸੀ ਤਾਂ ਮੌਕੇ ਉੱਤੇ ਉਸ ਲੜਕੇ ਦੀ ਪਹਿਲੀ ਪਤਨੀ ਤੇ ਉਸ ਦਾ ਪਰਿਵਾਰ ਆ ਗਿਆ ਤੇ ਲਾੜਾ ਅਤੇ ਉਸ ਦਾ ਪਰਿਵਾਰ ਫਰਾਰ ਹੋ ਗਏ ਹਨ।