ਫਿਰੋਜ਼ਪੁਰ: ਇਨਕਮ ਟੈਕਸ ਕਲੋਨੀ ਜਲੰਧਰ ਦਾ ਰਹਿਣ ਵਾਲਾ ਅਮਿਤ ਕੁਮਾਰ ਅਤੇ ਉਸ ਦੀ ਪਤਨੀ ਸੋਨੀਆ ਦੇਰ ਰਾਤ ਆਪਣੇ ਮੋਟਰਸਾਈਕਲ 'ਤੇ ਫਿਰੋਜ਼ਪੁਰ ਵਿੱਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਫਿਰੋਜ਼ਪੁਰ ਆ ਰਹੇ ਸਨ ਕਿ ਫਿਰੋਜ਼ਪੁਰ ਦੇ ਕੱਚਾ ਜੀਰਾ ਰੋਡ 'ਤੇ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਸੰਤੁਲਨ ਵਿਗੜਨ ਕਰਕੇ ਮੋਟਰਸਾਈਕਲ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਪਤੀ-ਪਤਨੀ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇਹ ਪਤੀ-ਪਤਨੀ ਜਲੰਧਰ ਇਨਕਮ ਟੈਕਸ ਕਲੋਨੀ ਦੇ ਵਸਨੀਕ ਹਨ ਅਤੇ ਸਾਨੂੰ ਅਤੇ ਸਾਡੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਪਣੇ ਮੋਟਰਸਾਈਕਲ 'ਤੇ ਆ ਰਹਿ ਰਹੇ ਸਨ ਕਿ ਅਚਾਨਕ ਉਨ੍ਹਾਂ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਦਰੱਖਤ ਨਾਲ ਟਕਰਾਇਆ ਤੇਜ਼ ਰਫ਼ਤਾਰ ਮੋਟਰਸਾਈਕਲ, ਹਾਦਸੇ 'ਚ ਪਤੀ-ਪਤਨੀ ਦੀ ਮੌਤ - ਹਾਦਸੇ ਵਿੱਚ ਪਤੀ ਪਤਨੀ ਦੀ ਮੌਤ
ਜਲੰਧਰ ਤੋਂ ਫਿਰੋਜ਼ਪੁਰ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆ ਰਹੇ ਪਤੀ-ਪਤਨੀ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਦਰਦਨਾਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਹਾਦਸੇ ਦਾ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ।
ਪਰਿਵਾਰ ਨੇ ਕੀਤੀ ਕਾਰਵਾਈ ਦੀ ਮੰਗ:ਉਕਤ ਮ੍ਰਿਤਕ ਪਤੀ-ਪਤਨੀ ਦੇ ਰਿਸ਼ਤੇਦਾਰਾਂ ਨੇ ਸੜਕ 'ਤੇ ਬਣੇ ਸੀਵਰੇਜ ਨੂੰ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਦਾ ਕਾਰਨ ਦੱਸਿਆ, ਜਿਸ ਕਾਰਨ ਦੋਵਾਂ ਜੀਆਂ ਦੀ ਮੌਤ ਹੋਈ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਉਕਤ ਅਧਿਕਾਰੀਆਂ ਅਤੇ ਠੇਕੇਦਾਰਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰੋਡ ਉੱਤੇ ਕੀਤੀਆਂ ਗਲਤੀਆਂ ਜਾਨਲੇਵਾ ਸਾਬਿਤ ਹੋ ਰਹੀਆਂ ਹਨ ਇਸ ਲਈ ਅਜਿਹੇ ਗਲਤ ਕੰਮ ਨੂੰ ਠੀਕ ਕੀਤਾ ਜਾਵੇ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਦੀ ਅਣਗਹਿਲੀ ਕਾਰਨ ਕੋਈ ਹੋਰ ਦੁਰਘਟਨਾ ਨਾ ਹੋ ਜਾਵੇ। ਉਹਨਾਂ ਮੰਗ ਕੀਤੀ ਕਿ ਇਹਨਾਂ ਅਧਿਕਾਰੀਆਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇ।
- Gurbani Telecast Issue: ਗੁਰਬਾਣੀ ਪ੍ਰਸਾਰਣ ਦੇ ਮਸਲੇ 'ਤੇ ਆਹਮੋ-ਸਾਹਮਣੇ ਸਰਕਾਰ ਅਤੇ ਸ਼੍ਰੋਮਣੀ ਕਮੇਟੀ, ਮਾਮਲੇ ਨੂੰ ਲੈਕੇ ਹੋ ਰਹੀ ਜੰਗੀ ਪੱਧਰ 'ਤੇ ਸਿਆਸਤ
- Punjab Vidhan Sabha update: ਪੰਜਾਬ ਵਿਧਾਨ ਸਭਾ ਸੈਸ਼ਨ ਕੱਲ੍ਹ ਤਕ ਲਈ ਮੁਲਤਵੀ, ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਸ਼ਰਧਾਂਜਲੀ
- ਸੁਲਤਾਨਪੁਰ ਲੋਧੀ 'ਚ ਕਿਸਾਨਾਂ ਨੇ ਸੰਸਦ ਮੈਂਬਰ ਸੰਤ ਸੀਚੇਵਾਲ ਨੂੰ ਪਾਇਆ ਘੇਰਾ, ਮੰਗਾਂ ਲਈ ਕੀਤਾ ਪ੍ਰਦਰਸ਼ਨ
ਪੁਲਿਸ ਨੇ ਆਰੰਭੀ ਕਾਰਵਾਈ: ਘਟਨਾ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਿਸ ਨੇ ਦੱਸਿਆ ਕਿ ਦੋਵੇਂ ਪਤੀ-ਪਤਨੀ ਜਲੰਧਰ ਦੀ ਇਨਕਮ ਟੈਕਸ ਕਲੋਨੀ ਦੇ ਵਸਨੀਕ ਹਨ ਅਤੇ ਉੱਥੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਫਿਰੋਜ਼ਪੁਰ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆ ਰਹੇ ਸਨ। ਉਨ੍ਹਾਂ ਕਿਹਾ ਕਿ ਇਲਾਕੇ ਸਬੰਧੀ ਜ਼ਿਆਦਾ ਜਾਣਕਾਰੀ ਨਾ ਹੋਣ ਕਾਰਨ ਅਤੇ ਤੇਜ਼ ਰਫਤਾਰ ਕਾਰਨ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਸ ਦਾ ਮੋਟਰਸਾਈਕਲ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।