ਪੰਜਾਬ

punjab

ETV Bharat / state

ਫਿਰੋਜ਼ਪੁਰ ’ਚ ਵਿਧਾਇਕ ਪਿੰਕੀ ਨੇ ਲੋਕਾਂ ਨੂੰ ਵੈਕਸੀਨੇਸ਼ਨ ਲਈ ਕੀਤਾ ਜਾਗਰੂਕ - ਵੈਕਸੀਨੇਸ਼ਨ ਮੁਹਿੰਮ ਸ਼ੁਰੂ

ਫਿਰੋਜ਼ਪੁਰ ’ਚ ਸਿਹਤ ਵਿਭਾਗ ਦੀ ਟੀਮ ਵੱਲੋਂ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਉਚੇਚੇ ਤੌਰ ’ਤੇ ਸਿਹਤ ਵਿਭਾਗ ਦੀ ਟੀਮ ਨਾਲ ਮੌਜੂਦ ਰਹੇ।

ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ
ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ

By

Published : May 24, 2021, 4:57 PM IST

ਫਿਰੋਜ਼ਪੁਰ:ਸਿਹਤ ਵਿਭਾਗ ਦੀ ਟੀਮ ਵੱਲੋਂ ਭਾਰਤ-ਪਾਕਿ ਨਾਲ ਲੱਗਦੇ ਸਰਹੱਦੀ ਪਿੰਡਾਂ ’ਚ ਵੈਕਸੀਨੇਸ਼ਨ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਫਿਰੋਜ਼ਪੁਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਉਚੇਚੇ ਤੌਰ ’ਤੇ ਸਿਹਤ ਵਿਭਾਗ ਦੀ ਟੀਮ ਨਾਲ ਮੌਜੂਦ ਰਹੇ।

ਇਸ ਮੌਕੇ ਪਿੰਡ ਵਾਸੀ ਮਲਕੀਤ ਸਿੰਘ ਨੇ ਕਿਹਾ ਕਿ ਕੋਰੋਨਾ ਵੈਕਸੀਨੇਸ਼ਨ ਸਾਨੂੰ ਸਾਰਿਆਂ ਨੂੰ ਕਰਵਾਉਣੀ ਚਾਹੀਦੀ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਤੋਂ ਛੁਟਕਾਰਾ ਮਿਲ ਸਕੇ।

ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ

ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਪੰਜਾਬ ਦਾ ਸਰਹੱਦੀ ਪਿੰਡ ਹੋਣ ਕਾਰਨ ਲੋਕਾਂ ’ਚ ਕੋਰੋਨਾ ਦੀ ਵੈਕਸੀਨ ਬਾਰੇ ਜਾਗਰੂਕਤਾ ਦੀ ਕਮੀ ਸੀ ਅਤੇ ਪਿੰਡ ਵਾਸੀ ਟੀਕਾ ਲਗਾਵਾਉਣ ਤੋਂ ਕਤਰਾਉਂਦੇ ਸਨ। ਪਰ ਅੱਜ ਉਨ੍ਹਾਂ ਦੇ ਸਿਹਤ ਵਿਭਾਗ ਦੇ ਡਾਕਟਰਾਂ ਦੀ ਟੀਮ ਦੇ ਆਉਣ ਨਾਲ ਲੋਕਾਂ ’ਚ ਉਤਸ਼ਾਹ ਹੈ ਅਤੇ ਲੋਕ ਵੈਕਸੀਨ ਲਗਵਾਉਣ ਲਈ ਤਿਆਰ ਹੋਏ ਹਨ।

ਉਨ੍ਹਾਂ ਇਸ ਮੌਕੇ ਕਿਹਾ ਕਿ ਬਾਰਡਰ ਦੇ ਪਿੰਡਾਂ ’ਚ ਸਕੂਲ ਦਾ ਨਿਰਮਾਣ ਵੀ ਕਰਵਾਇਆ ਹੈ ਅਤੇ ਆਉਣ ਵਾਲੇ ਸਮੇਂ ’ਚ ਇਸ ਪਿੰਡ ’ਚ ਡਿਸਪੈਂਸਰੀ ਵੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ: ਭਾਰਤ ਬਾਇਓਟੈਕ ਨੇ ਕਿਹਾ- ਬੱਚਿਆਂ ਲਈ ਕੋਵੈਕਸੀਨ ਦਾ ਜੂਨ 'ਚ ਸ਼ੁਰੂ ਹੋਵੇਗਾ ਟਰਾਇਲ

ABOUT THE AUTHOR

...view details