ਫਿਰੋਜ਼ਪੁਰ:ਸੂਬੇ ਅੰਦਰ ਬੇਅਦਬੀਆ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਆਏ ਦਿਨ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜੇਕਰ ਤਾਜਾ ਮਾਮਲੇ ਦੀ ਗੱਲ ਕਰੀਏ ਤਾਂ ਮਾਮਲਾ ਸਾਹਮਣੇ ਆਇਆ ਹੈ ਫਿਰੋਜ਼ਪੁਰ ਤੋਂ, ਜਿੱਥੇ ਗੁਰਦੁਆਰਾ ਸਾਹਿਬ ਵਿੱਚ ਲੱਗੇ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਜਾ ਰਹੀ ਹੈ। ਜਿਸਨੂੰ ਲੈ ਕੇ ਸਿੱਖ ਜੱਥੇਬੰਦੀਆਂ ਵੱਲੋਂ ਪੁਲਿਸ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਿਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਗਰ ਪ੍ਰਸ਼ਾਸਨ ਨੇ ਜਲਦ ਕੋਈ ਕਾਰਵਾਈ ਨਾ ਕੀਤੀ ਤਾਂ ਰੋਡ ਜਾਂਮ ਕਰ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਸਿੱਖ ਜੱਥੇਬੰਦੀਆਂ ਵੱਲੋਂ ਐਸਐਸਪੀ ਫਿਰੋਜ਼ਪੁਰ ਨੂੰ ਇੱਕ ਦਿੱਤਾ ਗਿਆ ਮੰਗ ਪੱਤਰ:ਇਸੇ ਤਹਿਤ ਫਿਰੋਜ਼ਪੁਰ ਵਿੱਚ ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਐਸਐਸਪੀ ਫਿਰੋਜ਼ਪੁਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਭਾਈ ਲਖਵੀਰ ਸਿੰਘ ਮਹਾਲਮ ਨੇ ਦੱਸਿਆ ਕਿ ਫਿਰੋਜ਼ਪੁਰ ਛਾਉਣੀ ਵਿੱਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿੱਚ ਇੱਕ ਗ੍ਰੰਥੀ ਸਿੰਘ ਦੀ ਨੂੰਹ ਵੱਲੋਂ ਨਿਸ਼ਾਨ ਸਾਹਿਬ ਤੇ ਕੱਪੜੇ ਅਤੇ ਆਦਿ ਸਮਾਨ ਰੱਖਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਨਿਸ਼ਾਨ ਸਾਹਿਬ ਦਾ ਚੋਲਾ ਵੀ ਨਹੀਂ ਬਦਲਿਆ ਗਿਆ ਹੈ।