ਫਿਰੋਜ਼ਪੁਰ: ਸੂਬੇ ਦੇ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਫਿਰੋਜ਼ਪੁਰ ਦੇ ਪਿੰਡ ਜਾਖੜਵਾਂ ਦੇ ਵਿੱਚ ਕੁਝ ਗੁੰਡਿਆਂ ਦੇ ਵੱਲੋਂ ਪਰਿਵਾਰ ਦੇ ਘਰ ’ਤੇ ਅੰਨ੍ਹੇਵਾਹ ਫਾਇਰਿੰਗ (Firing) ਕੀਤੀ ਗਈ ਹੈ। ਇਸ ਘਟਨਾ ਦੇ ਵਿੱਚ ਪੀੜਤ ਪਰਿਵਾਰ ਦੇ ਵਿੱਚ ਇੱਕ ਮਹਿਲਾ ਜ਼ਖ਼ਮੀ ਹੋਈ ਹੈ। ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਇੱਕ ਇਹ ਘਟਨਾ ਵਾਪਰੀ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਦਿਲ ਦਹਿਲਾ ਦੇਣ ਵਾਲੀ ਵੀਡੀਓ ਵੀ ਸਾਹਮਣੇ ਆਈ ਹੈ।
ਪਰਮਜੀਤ ਕੌਰ ਅਤੇ ਲੱਖਾ ਨੇ ਦੱਸਿਆ ਕਿ ਸਰਪੰਚ ਨੇ ਪਿੰਡ ਦੇ ਵਿਅਕਤੀ ਨੂੰ ਪੈਸੇ ਦਿੱਤੇ ਸਨ ਅਤੇ ਜਦੋਂ ਉਸ ਨੇ ਪੈਸੇ ਮੰਗਣੇ ਚਾਹੇ ਤਾਂ ਪਹਿਲਾਂ ਲੜਾਈ ਹੋਈ ਅਤੇ ਫਿਰ ਫੋਨ 'ਤੇ ਧਮਕੀਆਂ ਵੀ ਦਿੱਤੀਆਂ ਅਤੇ ਬਾਅਦ ਵਿੱਚ ਉਹ ਦੋ ਕਾਰਾਂ ਲੈ ਕੇ ਉਨ੍ਹਾਂ ਦੇ ਘਰ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਪੀੜਤਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੀਆਂ ਕੰਧਾਂ 'ਤੇ ਵੀ ਨਿਸ਼ਾਨ ਸਾਫ਼ ਦਿਖਾਈ ਦੇ ਰਹੇ ਹਨ।