ਫ਼ਿਰੋਜ਼ਪੁਰ: ਬੀਤੇ ਦਿਨੀਂ ਸਿਰਸਾ ਵਿੱਚ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਸੀ ਜਿਸ ਦੇ ਰੋਸ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ੀਰਾ ਵਿੱਚ ਹਰਿਆਣਾ ਦੇ ਮੁਖ ਮੰਤਰੀ ਮਨਹੋਰ ਲਾਲ ਖੱਟਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਕੱਤਰ ਅਮਨਦੀਪ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਸ਼ਾਂਤ ਮਈ ਤਰੀਕੇ ਨਾਲ ਹਰਿਆਣਾ ਦੇ ਕਿਸਾਨ ਡਿਪਟੀ ਮੁੱਖ ਮੰਤਰੀ ਦੁਸ਼ਵੰਤ ਚੁਟਾਲਾ ਦੇ ਘਰ ਅੱਗੇ ਧਰਨਾ ਦੇ ਰਹੇ ਸਨ ਪਰ ਭਾਜਪਾ ਦੇ ਇਸ਼ਾਰੇ ਉੱਤੇ ਬਿਨਾਂ ਕਿਸੇ ਭੜਕਾਹਟ ਦੇ ਪੁਲਿਸ ਨੇ ਕਿਸਾਨਾਂ ਉੱਤੇ ਅੰਨ੍ਹੇਵਾਹ ਲਾਠੀਚਾਰਜ ਕਰ ਦਿੱਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਜੋ ਬਹੁਤ ਹੀ ਮੰਦਭਾਗੀ ਘਟਨਾ ਹੈ। ਹਰਿਆਣਾ ਦੀ ਖੱਟੜ ਸਰਕਾਰ ਦੇ ਮੱਥੇ ਉੱਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਇਸ ਘਟਨਾ ਦੀ ਪੁਰਜ਼ੋਰ ਨਿੰਦਾ ਕਰਦੀ ਹੈ ਤੇ ਹਰਿਆਣਾ ਦੇ ਕਿਸਾਨਾਂ ਦਾ ਡੱਟ ਕੇ ਸਮਰਥਨ ਕਰਦੀ ਹੈ।