ਜਲਾਲਾਬਾਦ: ਬੀਤੀ 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ-ਜਲਾਲਾਬਾਦ ਰੋਡ ’ਤੇ ਦਿਨ ਦਿਹਾੜੇ ਕੋਟਕ ਮਹਿੰਦਰਾ ਬੈਂਕ ਦੇ ਮੁਲਾਜ਼ਮਾਂ ਤੋਂ 45 ਲੱਖ ਰੁਪਏ ਖੋਹਣ ਦੀ ਵਾਰਦਾਤ ਨੂੰ ਪੁਲਿਸ ਨੇ 72 ਘੰਟਿਆਂ ਦੇ ਦਰਮਿਆਨ ਹੱਲ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਅਮੀਰ ਖਾਸ ਪੁਲਿਸ ਨੇ ਇਸ ਸਬੰਧੀ ਤਿੰਨ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਵਿਚੋਂ 2 ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਇੱਕ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ। ਡੀਆਈਜੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਿੱਚ ਬੈਂਕ ਦਾ ਡਿਪਟੀ ਮੈਨੇਜਰ ਗੁਰਪ੍ਰਤਾਪ ਸਿੰਘ, ਡਾ. ਪਰਮਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾਡ਼ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਹੱਸਤੇ ਕੇ ਥਾਣਾ ਸਦਰ ਫਿਰੋਜ਼ਪੁਰ ਸ਼ਾਮਲ ਹਨ। ਜਿਨ੍ਹਾਂ ਵਿਚੋਂ 2 ਮੁਲਜ਼ਮਾਂ ਗੁਰਪ੍ਰਤਾਪ ਸਿੰਘ ਤੇ ਡਾ. ਪਰਮਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ ਜਦਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਅਜੇ ਤੱਕ ਫ਼ਰਾਰ ਹੈ। ਡੀਆਈਜੀ ਹਰਦਿਆਲ ਸਿੰਘ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਤੋਂ 45 ਲੱਖ ਰੁਪਏ ਦੀ ਸਾਰੀ ਦੀ ਸਾਰੀ ਨਕਦੀ ਤੇ ਇੱਕ ਬੱਤੀ ਬੋਰ ਰਿਵਾਲਵਰ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕਰ ਲਏ ਗਏ ਹਨ।
ਇਹ ਵੀ ਪੜੋ: ਆਪਣੇ ਹੀ ਸਰਕਾਰ ਖ਼ਿਲਾਫ਼ ਨਵਜੋਤ ਸਿੰਘ ਸਿੱਧੂ ਦੀ ਟਵੀਟ ਜੰਗ ਜਾਰੀ