ਫਿਰੋਜ਼ਪੁਰ: ਲਖੀਮਪੁਰ ਖੇੜੀ ਹਿੰਸਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ 18 ਅਕਤੂਬਰ ਨੂੰ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦਾ ਸੱਦਾ ਦਿੱਤਾ ਹੈ। ਇਸੇ ਦੇ ਚੱਲਦੇ ਵੱਖ ਵੱਖ ਥਾਵਾਂ ਤੇ ਕਿਸਾਨਾਂ ਵੱਲੋਂ ਟ੍ਰੇਨਾਂ ਰੋਕੀਆਂ ਜਾ ਰਹੀਆਂ ਹਨ। ਸੂਬੇ ’ਚ ਵੀ ਕਿਸਾਨਾਂ ਵੱਲੋਂ ਆਪਣਾ ਟ੍ਰੇਨਾਂ ਨੂੰ ਰੋਕਿਆ ਜਾ ਰਿਹਾ ਹੈ।
ਦੱਸ ਦਈਏ ਕਿ ਕਿਸਾਨਾਂ ਨੇ ਫਿਰੋਜ਼ਪੁਰ ਖਾਈ ਵਾਲਾ ਅੱਡੇ ਦੇ ਕੋਲ ਫਾਟਕ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋ ਹਨੂੰਮਾਨਗੜ੍ਹ ਨੂੰ ਜਾਣ ਵਾਲੀ ਰੇਲ ਗੱਡੀ ਨੂੰ ਰੋਕਿਆ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਕਿਸਾਨਾ ਨੇ ਕਿਹਾ ਹੈ ਕਿ ਸਰਕਾਰ ਨੂੰ ਮੰਤਰੀ ਨੂੰ ਕੁਰਸੀ ਤੋ ਹਟਾਇਆ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ 6 ਘੰਟਿਆਂ ਤੱਕ ਉਨ੍ਹਾਂ ਵੱਲੋਂ ਟਰੇਨਾਂ ਨੂੰ ਰੋਕਿਆ ਜਾਵੇਗਾ। ਵੱਡੀ ਗਿਣਤੀ ’ਚ ਕਿਸਾਨ ਉਨ੍ਹਾਂ ਦਾ ਸਾਥ ਦੇਣ ਲਈ ਪਹੁੰਚ ਰਹੇ ਹਨ।
ਦੂਜੇ ਪਾਸੇ ਟਰੇਨ ਦੇ ਡਰਾਈਵਰ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਸਵੇਰੇ ਹੀ ਟਰੇਨ ਨੂੰ ਰੋਕ ਦਿੱਤਾ ਗਿਆ ਸੀ ਜੋ ਹੁਣ ਤੱਕ ਖੜੀ ਹੈ।