ਫਿਰੋਜ਼ਪੁਰ: ਜ਼ਿਲ੍ਹੇ ’ਚ ਵਿਧਾਨਸਭਾ ਹਲਕਾ ਜ਼ੀਰਾ ਦੇ ਪਿੰਡ ਬਹਿਕ ਗੁੱਜਰਾਂ ਦੇ ਸਰਕਾਰੀ ਸਮਾਰਟ ਸਕੂਲ ’ਚ ਈ ਮੈਗਜ਼ੀਨ ਦੀ ਸ਼ੁਰੂਆਤ ਕੀਤੀ ਗਈ। ਇਸਦਾ ਉਦਘਾਟਨ ਕਰਨ ਲਈ ਜ਼ੀਰਾ ਦੇ ਵਿਧਾਇਕ ਕੁਲਬੀਰ ਸਿੰਘ ਜੀਰਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਕੀਤਾ ਗਿਆ
ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਜੇ ਤੱਕ ਪੰਜਾਬ ਚ ਕਿਸੇ ਵੀ ਸਕੂਲ ਚ ਇਸ ਤਰ੍ਹਾਂ ਦਾ ਐਪ ਨਹੀਂ ਬਣਾਈ ਗਈ ਜੋ ਐਪ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਿਕ ਗੁੱਜਰਾਂ ਵੱਲੋਂ ਬਣਾਈ ਗਈ ਹੈ। ਉਹ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਤੇ ਸਕੱਤਰ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਦੀ ਇਸ ਸੋਚ ਸਦਕਾ ਸਮਾਰਟ ਸਕੂਲ ਤਰੱਕੀ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਸਕੂਲ ਵਿੱਚ ਸਾਇੰਸ ਪਾਰਕ ਬਣਨ ਜਾ ਰਿਹਾ ਹੈ ਜੋ ਪੰਚਾਇਤ ਵੱਲੋਂ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।