ਫ਼ਿਰੋਜ਼ਪੁਰ: ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 1 ਕਿੱਲੋ 800 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਲਫਤਾ ਪ੍ਰਾਪਤ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁੱਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਮੁੱਖ ਅਫ਼ਸਰ ਥਾਣਾ ਮੱਲਾਂਵਾਲਾ ਵੱਲੋਂ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੋਰਾਨ ਹਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਬੂਟਾ ਸਿੰਘ ਵਾਸੀ ਬਸਤੀ ਬਿਸ਼ਨ ਸਿੰਘ ਵਾਲੀ ਮੱਲਾਂਵਾਲਾ ਨੂੰ ਸ਼ੱਕ ਦੇ ਆਧਾਰ ਉੱਤੇ ਮੱਲਾਂਵਾਲਾ ਤੋਂ ਸਪਲੈਂਡਰ ਮੋਟਰ ਸਾਈਕਲ ਉੱਤੇ ਕਾਬੂ ਕੀਤਾ ਗਿਆ।
ਕਾਬੂ ਕੀਤੇ ਵਿਅਕਤੀ ਦੀ ਜਦੋਂ ਤਲਾਸ਼ੀ ਕੀਤੀ ਗਈ ਤਾਂ ਦੋਸ਼ੀ ਹਰਪ੍ਰੀਤ ਸਿੰਘ ਦੇ ਕਬਜੇ ਵਿੱਚੋਂ 1 ਕਿੱਲੋ 800 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਥਾਣਾ ਮੱਲਾਂਵਾਲਾ ਵੱਲੋਂ ਉਕਤ ਦੋਸ਼ੀ ਹਰਪ੍ਰੀਤ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ