ਫਿਰੋਜ਼ਪੁਰ: ਮਮਦੋਟ ਪੁਲਿਸ ਨੇ ਲਗਭਗ ਪੌਣੇ ਦੋ ਸਾਲ ਪਹਿਲਾਂ ਪਿੰਡ ਪੌਜੋ ਕੇ ਉਤਾੜ੍ਹ ਵਿਖੇ ਕਰੰਟ ਲੱਗਣ ਨਾਲ ਹੋਈ ਮੌਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਮਾਮਲੇ ਨੂੰ ਸੁਲਝਾਉਂਦੇ ਹੋਏ ਮ੍ਰਿਤਕ ਸਰਬਜੀਤ ਸਿੰਘ ਦੀ ਪਤਨੀ ਅਤੇ ਉਸਦੇ ਪ੍ਰੇਮੀ ਜਸਵਿੰਦਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਕਰੰਟ ਲੱਗਣ ਨਾਲ ਮਰੇ ਸਰਬਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਨਿਰਦੇਸ਼ ਮਿਲਣ 'ਤੇ ਉਚ ਅਧਿਕਾਰੀਆਂ ਨੇ ਜਾਂਚ ਕਰਦੇ ਹੋਏ ਇਸ ਕਤਲ ਦੀ ਗੁੱਥੀ ਸੁਲਝਾਈ।
ਮਮਦੋਟ ਪੁਲਿਸ ਨੇ ਪੌਣੇ ਦੋ ਸਾਲ ਪਹਿਲਾਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਪਤਨੀ ਤੇ ਪ੍ਰੇਮੀ ਨਾਮਜ਼ਦ - Mamdot police
ਮਮਦੋਟ ਪੁਲਿਸ ਨੇ ਪੌਣੇ ਦੋ ਸਾਲ ਪਹਿਲਾਂ ਕਰੰਟ ਲੱਗਣ ਨਾਲ ਮਰੇ ਵਿਅਕਤੀ ਦੇ ਮਾਮਲੇ ਨੂੰ ਸੁਲਝਾਉਂਦਿਆਂ ਪਤਨੀ ਤੇ ਉਸਦੇ ਪ੍ਰੇਮੀ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਪ੍ਰੇਮੀ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਪੁਲਿਸ ਨੂੰ ਇਸ ਕੇਸ ਵਿੱਚ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਸਰਬਜੀਤ ਸਿੰਘ ਦੀ ਮੌਤ ਤੋਂ ਬਾਅਦ ਉਸਦੀ ਮਾਂ ਹਰਜਿੰਦਰ ਕੌਰ ਨੇ ਹਾਈਕੋਰਟ ਵਿੱਚ ਰਿਟ ਪਾ ਕੇ ਮੌਤ ਨੂੰ ਕਤਲ ਦੱਸਦੇ ਹੋਏ ਨੂੰਹ ਪਰਮਪ੍ਰੀਤ ਕੌਰ ਅਤੇ ਉਸ ਦੇ ਪ੍ਰੇਮੀ ਜਸਵਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਵਿੱਚ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਫ਼ਿਰੋਜ਼ਪੁਰ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਡੂੰਘੀ ਜਾਂਚ ਤੋਂ ਬਾਅਦ ਮਾਮਲਾ ਹੱਲ ਕਰਦੇ ਹੋਏ ਸਰਬਜੀਤ ਸਿੰਘ ਦੀ ਪਤਨੀ ਅਤੇ ਉਸਦੇ ਪ੍ਰੇਮੀ ਜਸਵਿੰਦਰ ਸਿੰਘ ਵਿਰੁੱਧ ਕਤਲ ਕੇਸ ਦਰਜ ਕਰ ਲਿਆ।
ਇੰਸਪੈਕਟਰ ਚੌਹਾਨ ਨੇ ਦੱਸਿਆ ਕਿ ਕਥਿਤ ਦੋਸ਼ੀ ਜਸਵਿੰਦਰ ਸਿੰਘ ਨੂੰ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਉਸਦੀ ਪ੍ਰੇਮਿਕਾ (ਮ੍ਰਿਤਕ ਦੀ ਪਤਨੀ) ਪਰਮਪ੍ਰੀਤ ਕੌਰ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।