ਫ਼ਿਰੋਜ਼ਪੁਰ:ਚੋਣਾਂ ਦਾ ਸਮਾਂ ਨਜ਼ਦੀਕ ਆਉਂਦੇ ਹੀ ਸਿਆਸੀ ਗਲਿਆਰਿਆਂ ਵਿਚ ਉਥਲ ਪੁਥਲ ਦਾ ਦੌਰ ਵੀ ਸ਼ੁਰੂ ਹੋ ਜਾਂਦਾ ਹੈ। ਜਿਸ ਦੇ ਚੱਲਦੇ ਅੱਜ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਵਿੱਚ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ(District Jathedar Wardev Singh Noni Mann) ਜੀ ਦੀ ਅਗਵਾਈ ਵਿੱਚ ਦੋ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ(Shiromani Akali Dal) ਦਾ ਪੱਲਾ ਫੜਿਆ। ਜਿਨ੍ਹਾਂ ਦਾ ਵਰਦੇਵ ਸਿੰਘ ਨੋਨੀ ਮਾਨ ਜੀ ਨੇ ਸਿਰੋਪੇ ਪਾ ਕੇ ਪਾਰਟੀ 'ਚ ਆਉਣ ਦਾ ਸਵਾਗਤ ਕੀਤਾ।
ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਆਉਣ ਤੇ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸੂਬੇ ਵਿੱਚ ਸੱਤਾਧਾਰੀ ਕਾਂਗਰਸ ਸਰਕਾਰ(Congress Government) ਵੱਲੋਂ ਸਿਰਫ਼ ਲੁੱਟ ਤੇ ਇਕ ਸੁੱਟ ਹੀ ਕੀਤੀ ਜਾ ਰਹੀ ਹੈ।