ਫਿਰੋਜ਼ਪੁਰ : ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਾਂ ਦੇ ਸਮੂਹ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਮੋਟਰਸਾਇਕਲ ਰੈਲੀ ਕੱਢੀ ਗਈ। ਜਿਥੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਦੀ ਝੋਕ ਰੋਡ ਸਥਿਤ ਰਿਹਾਇਸ਼ 'ਤੇ ਗਏ ਅਤੇ ਆਪਣਾ ਗੁੱਸਾ ਜ਼ਾਹਰ ਕੀਤਾ ਅਤੇ ਮੰਗ ਪੱਤਰ ਦਿੱਤਾ ਗਿਆ।
ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਕੱਢੀ ਮੋਟਰਸਾਇਕਲ ਰੈਲੀ - demands of employee
ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਾਂ ਦੇ ਸਮੂਹ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹੇ ਵਿੱਚ ਮੋਟਰਸਾਇਕਲ ਰੈਲੀ ਕੱਢੀ ਗਈ ਅਤੇ ਮੰਗ ਪੱਤਰ ਦਿੱਤਾ ਗਿਆ।
ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਕੱਢੀ ਮੋਟਰਸਾਇਕਲ ਰੈਲੀ
ਯੂਨੀਅਨ ਦੇ ਆਗੂਆਂ ਨੇ ਕਿਹਾ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਆਗੂਆਂ ਨੇ ਕਿਹਾ ਕਿ ਕੱਚੀਆਂ ਨਿਯੁਕਤੀਆਂ ਦੀ ਪੁਸ਼ਟੀ ਹੁਣ ਤੱਕ ਨਹੀਂ ਕੀਤੀ ਗਈ ਹੈ। ਡੀਏ ਦੀ ਬਣਦੀ ਕਿਸ਼ਤ ਵੀ ਨਹੀਂ ਦਿੱਤੀ ਗਈ ਹੈ। ਯੂਨੀਅਨ ਦੇ ਆਗੂਆਂ ਨੇ ਸਰਕਾਰ ਅਪਿਲ ਕੀਤੀ ਹੈ ਕਿ ਪੇ ਕਮਿਸ਼ਨ ਲਾਗੂ ਕਰਨੀ ਚਾਹੀਦੀ ਹੈ। ਜਥੇਬੰਦੀਆਂ ਦਾ ਕਹਿਣਾ ਹੈ ਜੇਕਰ ਸਰਕਾਰ ਸਹਿਮਤ ਨਹੀਂ ਹੁੰਦੀ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।