ਪੰਜਾਬ

punjab

ETV Bharat / state

ਕਾਂਗਰਸੀ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ - 17 ਵਾਰਡਾਂ ਦੇ ਉਮੀਦਵਾਰਾਂ

ਜ਼ੀਰਾ ’ਚ ਵੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿੱਚ 17 ਵਾਰਡਾਂ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਵਿਧਾਇਕ ਜ਼ੀਰਾ ਨੇ ਕਿਹਾ ਕਿ ਸਾਨੂੰ ਸਾਰੇ ਸ਼ਹਿਰ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ,

ਤਸਵੀਰ
ਤਸਵੀਰ

By

Published : Feb 8, 2021, 3:47 PM IST

ਜ਼ੀਰਾ: ਨਗਰ ਨਿਗਮ ਚੋਣਾਂ ਲਈ ਹਰ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਰਹੇ ਹਨ। ਉੱਥੇ ਹੀ ਜ਼ੀਰਾ ’ਚ ਵੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿੱਚ 17 ਵਾਰਡਾਂ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਵਿਧਾਇਕ ਜ਼ੀਰਾ ਨੇ ਕਿਹਾ ਕਿ ਸਾਨੂੰ ਸਾਰੇ ਸ਼ਹਿਰ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ, ਤੇ ਸਾਨੂੰ ਪੂਰੀ ਉਮੀਦ ਹੈ ਕਿ ਅਸੀਂ 17 ਦੀਆਂ 17 ਸੀਟਾਂ ਜਿੱਤ ਕੇ ਕੈਪਟਨ ਅਮਰਿੰਦਰ ਸਿੰਘ ਦੀ ਝੋਲੀ ’ਚ ਪਾਵਾਂਗੇ। ਉਹਨਾਂ ਕਿਹਾ ਕਿ ਅਸੀਂ ਸ਼ਹਿਰ ਵਿੱਚ ਵਿਕਾਸ ਦੇ ਨਾਮ ’ਤੇ ਹੀ ਵੋਟਾਂ ਮੰਗਣੀਆਂ ਹਨ, ਤੇ ਜੋ ਬਾਕੀ ਵਿਕਾਸ ਦੇ ਕੰਮ ਰਹਿ ਗਏ ਹਨ ਉਨ੍ਹਾਂ ਨੂੰ ਸਾਡੀ ਕਮੇਟੀ ਬਣਨ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਵੀ ਕਿਹਾ ਕਿ ਉਹ ਬਿਨਾ ਕਿਸੇ ਡਰ ਦੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਕਿਸੇ ਨਾਲ ਕਿਸੇ ਵੀ ਪ੍ਰਕਾਰ ਦਾ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।

ABOUT THE AUTHOR

...view details