ਬਠਿੰਡਾ: ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਯਾਦ ਵਿਚ ਬਠਿੰਡਾ ਦੀ ਪੁਲਿਸ ਲਾਈਨ ਵਿੱਚ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਜਿੱਥੇ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਨੂੰ ਯਾਦ ਕੀਤਾ ਗਿਆ ਉਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਮੁਸ਼ਕਲਾਂ ਵੀ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸੁਣੀਆਂ। ਇਸ ਮੌਕੇ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਲਾਮੀ ਦਿੱਤੀ ਗਈ। ਪੁਲਿਸ ਕਰਮਚਾਰੀਆਂ ਦੀਆਂ ਤਸਵੀਰਾਂ ਅਤੇ ਬੁੱਤ ਤੇ ਫੁੱਲ ਚੜ੍ਹਾਏ ਗਏ। ਇਸ ਮੌਕੇ ਐਸਐਸਪੀ ਬਠਿੰਡਾ ਜੇ ਇਲਾਂਚੈਜ਼ੀਅਨ ਨੇ ਕਿਹਾ ਕਿ ਸ਼ਹੀਦ ਹੋਏ ਪੁਲਿਸ ਕਰਮਚਾਰੀਆਂ ਦੀ ਯਾਦ ਵਿੱਚ ਇਹ ਦਿਨ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ ਅਤੇ ਉਨ੍ਹਾਂ ਵੱਲੋਂ ਦੇਸ਼ ਹਿੱਤ ਲਈ ਦਿੱਤੇ ਗਏ ਬਲੀਦਾਨ ਨੂੰ ਸਲਾਮੀ ਉਮੀਦ ਦਿੰਦੇ ਹੋਏ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਂਦੇ ਹਨ।
ਫਿਰੋਜ਼ਪੁਰ:ਸਾਡੇ ਭਾਰਤੀ ਜਵਾਨਾਂ ਨੇ ਦੇਸ਼ ਦੀ ਰਾਖੀ ਕਰਦੇ ਹੋਏ ਦੇਸ਼ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕੀਤੀਆਂ ਹਨ, ਉਥੇ ਹੀ ਪੰਜਾਬ ਦੀ ਅਮਨ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪੰਜਾਬੀਆਂ ਦੀ ਰਾਖੀ ਕਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਦਿਹਾੜਾ ਮਨਾਇਆ ਗਿਆ। ਫਿਰੋਜ਼ਪੁਰ ਵਿਖੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਅੱਜ ਸੈਸ਼ਨ ਜੱਜ ਫਿਰੋਜ਼ਪੁਰ ਦੇ ਐਸ.ਐਸ.ਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅੰਮ੍ਰਿਤ ਸਿੰਘ ਵੱਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਜਲੰਧਰ:ਪੂਰੇ ਦੇਸ਼ ਵਿੱਚ ਅੱਜ ਦੇ ਦਿਨ ਨੂੰ ਪੁਲਿਸ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। ਦਿਨ 1959 ਵਿੱਚ ਲੱਦਾਖ ਦੇ ਹੌਟ ਸਪਰਿੰਗ ਇਲਾਕੇ ਵਿੱਚ ਸੀਆਰਪੀਐਫ ਦੀ ਇਕ ਟੁਕੜੀ 'ਤੇ ਚੀਨੀ ਸੈਨਿਕਾਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ ਜਿਸ ਵਿੱਚ ਸੀਆਰਪੀਐਫ ਦੇ 10 ਜਵਾਨ ਸ਼ਹੀਦ ਹੋ ਗਏ ਸੀ। ਦੇਸ਼ ਵਿੱਚ ਅੱਜ ਦੇ ਦਿਨ ਨੂੰ ਪੁਲਿਸ ਵੱਲੋਂ ਸ਼ਹੀਦੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।