ਜ਼ੀਰਾ: ਸਵਿਫ਼ਟ ਕਾਰ ਸਵਾਰ ਹੋ ਕੇ ਫ਼ਿਰੋਜ਼ਪੁਰ ਤੋਂ ਚੰਡੀਗੜ੍ਹ ਨੂੰ ਜਾ ਰਿਹਾ ਪਰਿਵਾਰ ਦੀ ਇੱਕ ਟਰੱਕ ਨਾਲ ਭਿਆਨਕ ਟੱਕਰ ਹੋ ਗਈ ਜਿਸ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਤੇ 4 ਜਣੇ ਗੰਭੀਰ ਜ਼ਖ਼ਮੀ ਹੋ ਗਏ।
ਟਰੱਕ ਤੇ ਕਾਰ ਦੀ ਟੱਕਰ ਦੌਰਾਨ ਇੱਕ ਦੀ ਮੌਤ, ਚਾਰ ਜ਼ਖ਼ਮੀ - Accident In Zira
ਟਰੱਕ ਤੇ ਕਾਰ ਦਰਮਿਆਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਕਅਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਦੋਂ ਕਿ ਹਾਦਸੇ 'ਚ 4 ਜਣੇ ਗੰਭੀਰ ਜ਼ਖ਼ਮੀ ਹਨ।
ਤਸਵੀਰ
ਜਾਣਕਾਰੀ ਅਨੁਸਾਰ ਟਰੱਕ ਡਰਾਇਵਰ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਦੀ ਨੰਬਰ ਪਲੇਟ ਕਾਰ ਵਿੱਚ ਹੀ ਫਸ ਕੇ ਟੁੱਟ ਗਈ। ਇਸ ਦੌਰਾਨ ਰਾਹਗੀਰਾਂ ਵੱਲੋਂ ਸਾਰੇ ਜ਼ਖ਼ਮੀਆਂ ਨੂੰ ਕਾਰ ਵਿੱਚੋਂ ਕੱਢ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ।
ਇਸ ਮੌਕੇ ਡਾ. ਹਰਸ਼ ਨੇ ਦੱਸਿਆ ਕਿ ਕਾਰ ਚਾਲਕ ਰਣਜੋਧ ਸਿੰਘ ਪੁੱਤਰ ਰਸ਼ਪਾਲ ਸਿੰਘ ਮਮਦੋਟ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਤੇ ਬਾਕੀ ਚਾਰ ਵਿਅਕਤੀਆਂ ਨੂੰ ਫ਼ਰੀਦਕੋਟ ਮੈਡੀਕਲ ਹਸਪਤਾਲ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ