ਪੰਜਾਬ

punjab

ETV Bharat / state

ਸੁਰੱਖਿਆ ਪ੍ਰਬੰਧਾਂ ’ਤੇ ਸਵਾਲ: ਰਾਹ ਜਾਂਦੇ ਵਿਅਕਤੀ ’ਤੇ ਗੋਲੀਆਂ ਨਾਲ ਹਮਲਾ - ਜ਼ਖਮੀ ਹਾਲਤ ’ਚ ਹਸਪਤਾਲ ਭਰਤੀ

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਰਦੀਪ ਜਦੋ ਕੰਮ ਤੋਂ ਘਰ ਆ ਰਿਹਾ ਸੀ ਤਾਂ ਰਸਤੇ ਚ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਦੇ ਨੇੜੇ ਕੁਝ ਵਿਅਕਤੀਆਂ ਨੇ ਉਸ ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜਿਸ ਨੂੰ ਤੁਰੰਤ ਹੀ ਜ਼ਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ।

ਸੁਰੱਖਿਆ ਪ੍ਰਬੰਧਾਂ ’ਤੇ ਸਵਾਲ: ਰਾਹ ਜਾਂਦੇ ਵਿਅਕਤੀ ’ਤੇ ਗੋਲੀਆਂ ਨਾਲ ਹਮਲਾ
ਸੁਰੱਖਿਆ ਪ੍ਰਬੰਧਾਂ ’ਤੇ ਸਵਾਲ: ਰਾਹ ਜਾਂਦੇ ਵਿਅਕਤੀ ’ਤੇ ਗੋਲੀਆਂ ਨਾਲ ਹਮਲਾ

By

Published : Aug 14, 2021, 4:16 PM IST

ਫਿਰੋਜ਼ਪੁਰ:15 ਅਗਸਤ ਨੂੰ ਲੈ ਕੇ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਸਖਤ ਅਤੇ ਸੁਰੱਖਿਆ ਪ੍ਰਬੰਧ ਕੀਤੇ ਜਾਣਦੇ ਦਾਅਵੇ ਕੀਤੇ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਸੂਬੇ ਅੰਦਰ ਵੱਖ ਵੱਖ ਘਟਨਾਵਾਂ ਵਾਪਰ ਰਹੀਆਂ ਹਨ। ਹਾਲ ਹੀ ਚ 15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਚ ਬੰਬ ਨੁਮਾ ਚੀਜ਼ ਮਿਲਣ ਨਾਲ ਸਨਸਨੀ ਫੈਲ ਗਈ ਸੀ ਉੱਥੇ ਹੀ ਹੁਣ ਜ਼ਿਲ੍ਹੇ ਚ ਸ਼ਰੇਆਮ ਇੱਕ ਵਿਅਕਤੀ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਹੈ।

ਸੁਰੱਖਿਆ ਪ੍ਰਬੰਧਾਂ ’ਤੇ ਸਵਾਲ: ਰਾਹ ਜਾਂਦੇ ਵਿਅਕਤੀ ’ਤੇ ਗੋਲੀਆਂ ਨਾਲ ਹਮਲਾ

ਮਾਮਲੇ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਰਦੀਪ ਜਦੋ ਕੰਮ ਤੋਂ ਘਰ ਆ ਰਿਹਾ ਸੀ ਤਾਂ ਰਸਤੇ ਚ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਦੇ ਨੇੜੇ ਕੁਝ ਵਿਅਕਤੀਆਂ ਨੇ ਉਸ ਤੇ ਗੋਲੀਆਂ ਨਾਲ ਹਮਲਾ ਕਰ ਦਿੱਤਾ। ਜਿਸ ਨੂੰ ਤੁਰੰਤ ਹੀ ਜ਼ਖਮੀ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ। ਦੱਸ ਦਈਏ ਕਿ ਜਿਸ ਥਾਂ ’ਤੇ ਇਹ ਘਟਨਾ ਵਾਪਰੀ ਹੈ ਉਸਦੇ ਨੇੜੇ ਇੱਕ ਮੇਨ ਚੌਕ ਹੈ ਅਤੇ ਦੂਜੇ ਪਾਸੇ ਐਸਐਸਪੀ ਦਫਤਰ ਹੈ। ਜਿਸ ਕਾਰਨ ਪੁਲਿਸ ਦੀ ਸੁਰੱਖਿਆ ਦੇ ਦਾਅਵਿਆਂ ’ਤੇ ਸਵਾਲ ਖੜੇ ਹੋ ਰਹੇ ਹਨ।

ਫਿਲਹਾਲ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਕਾਬਿਲੇਗੌਰ ਹੈ ਕਿ ਇਸ ਤਰ੍ਹਾਂ ਸਰੇਆਮ ਇੱਕ ਵਿਅਕਤੀ ’ਤੇ ਗੋਲੀਆਂ ਚੱਲਣ ਦੀ ਘਟਨਾ ਨੇ ਮੁੜ ਤੋਂ ਪੁਲਿਸ ਸੁਰੱਖਿਆ ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜੋ: ਇਕੱਲੇ ਰਹਿੰਦੇ ਬਜ਼ੁਰਗ ਜੋੜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ABOUT THE AUTHOR

...view details