ਦਿੱਲੀ ਪੁਲਿਸ ਖ਼ਿਲਾਫ਼ ਦਿੱਤਾ ਮੰਗ ਪੱਤਰ - 26 ਜਨਵਰੀ
ਕਿਸਾਨ ਅੰਦੋਲਨ ਦੌਰਾਨ ਦਿੱਲੀ ਅੰਦਰ 26 ਜਨਵਰੀ ਨੂੰ ਹੋਈ ਕਿਸਾਨ ਟਰੈਕਟਰ ਪਰੇਡ ਸਮੇਂ ਦਿੱਲੀ ਪੁਲਿਸ ਦੀਆਂ ਧੱਕੇਸ਼ਾਹੀਆ ਖ਼ਿਲਾਫ਼ ਅਵਾਜ਼ ਬੁਲੰਦ ਕਰਦੇ ਹੋਏ ਸ਼ਹਿਰ ’ਚ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਰੋਸ ਪ੍ਰਦਰਸ਼ਨ ਕੀਤਾ ਤੇ ਦਿੱਲੀ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਫਿਰੋਜ਼ਪੁਰ: ਭਾਜਪਾ ਸਰਕਾਰ ਵੱਲੋਂ ਜੋ ਤਿੰਨ ਖੇਤੀ ਕਾਨੂੰਨ ਬਣਾਏ ਗਏ ਹਨ, ਉਹਨਾਂ ਨੂੰ ਲੈਕੇ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਪਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਇਸ ਸੰਘਰਸ਼ ਨਾਲ ਕੋਈ ਫ਼ਰਕ ਨਹੀਂ ਪੈ ਰਿਹਾ। ਇਸੇ ਕਿਸਾਨ ਅੰਦੋਲਨ ਦੌਰਾਨ ਦਿੱਲੀ ਅੰਦਰ 26 ਜਨਵਰੀ ਨੂੰ ਹੋਈ ਟਰੈਕਟਰ ਪਰੇਡ ਸਮੇਂ ਦਿੱਲੀ ਪੁਲਿਸ ਦੀਆਂ ਧੱਕੇਸ਼ਾਹੀਆ ਖ਼ਿਲਾਫ਼ ਅਵਾਜ਼ ਬੁਲੰਦ ਕਰਦੇ ਹੋਏ ਸ਼ਹਿਰ ’ਚ ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਿਤ ਨੌਜਵਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਰੋਸ ਪ੍ਰਦਰਸ਼ਨ ਕੀਤਾ ਤੇ ਦਿੱਲੀ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਦਰਸ਼ਕਾਰੀਆਂ ਨੇ ਗ੍ਰਹਿ ਮੰਤਰਾਲੇ ਕੋਲ ਮੰਗ ਪੱਤਰ ਪਹੁੰਚਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਤੇ ਦਿੱਲੀ ਪੁਲਿਸ ’ਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਨੌਜਵਾਨਾਂ ਨੇ ਗ੍ਰਹਿ ਮੰਤਰਾਲੇ ਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ।