ਫ਼ਿਰੋਜ਼ਪੁਰ: ਪੰਜਾਬ ਵਿੱਚ 2022 ਦੀਆਂ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਸੇ ਦੇ ਚੱਲਦੇ ਹਰ ਇੱਕ ਪਾਰਟੀ ਵੱਲੋਂ ਆਪਣੀ ਆਪਣੀ ਕਾਰਗੁਜ਼ਾਰੀ ਵਧਾ ਦਿੱਤੀ ਗਈ ਹੈ। ਇਸੇ ਦੇ ਚੱਲਦੇ ਬੁੱਧਵਾਰ ਨੂੰ ਬੀਜੇਪੀ ਵੱਲੋਂ ਪਹਿਲੀ ਰੈਲੀ ਫ਼ਿਰੋਜ਼ਪੁਰ ਤੋਂ ਸ਼ੁਰੂ ਹੋਣ ਤੋਂ ਪਹਿਲਾ ਹੀ, ਕੁੱਝ ਕਾਰਨਾਂ ਕਾਰਨ ਇਹ ਰੈਲੀ ਰੱਦ ਕਰ ਦਿੱਤੀ ਗਈ ਹੈ, ਜਾਣਕਾਰੀ ਅਨੁਸਾਰ PM ਨਰਿੰਦਰ ਮੋਦੀ ਹੁਸੈਨੀਵਾਲ ਤੋਂ ਦਿੱਲੀ ਲਈ ਵਾਪਸ ਰਵਾਨਾ ਹੋ ਗਏ।
ਜਾਣਕਾਰੀ ਅਨੁਸਾਰ ਓਮੀਕਰੋਨ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹੋਰ ਵੀ ਰੈਲੀਆਂ ਰੱਦ ਕਰ ਦਿੱਤੀਆਂ ਹਨ। ਦੱਸ ਦਈਏ ਕਿ ਮੌਸਮ ਖ਼ਰਾਬ ਹੋਣ ਕਾਰਨ ਨਰਿੰਦਰ ਮੋਦੀ ਬਠਿੰਡਾ ਹਵਾਈ ਅੱਡੇ ਤੋਂ ਫ਼ਿਰੋਜ਼ਪੁਰ ਰੋਡ ਰਾਹੀਂ ਪੁੱਜੇ ਸਨ। ਪਰ ਕੁੱਝ ਸਮੇਂ ਬਾਅਦ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਦੀ ਖ਼ਬਰ ਆ ਗਈ। ਦੱਸ ਦਈਏ ਕਿ ਫਿਰੋਜ਼ਪੁਰ ਤੋਂ ਇਲਾਵਾ ਨਰਿੰਦਰ ਮੋਦੀ ਨੇ 9 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਲਖਨਊ 'ਚ ਵੀ ਰੈਲੀ ਕਰਨੀ ਸੀ। ਪਰ ਇਹ ਵੀ ਰੈਲੀ ਰੱਦ ਕਰ ਦਿੱਤੀ ਗਈ ਹੈ।
ਦਈਏ ਕਿ ਪੰਜਾਬ 'ਚ ਕਿਸਾਨਾਂ ਵੱਲੋਂ ਸਖਤ ਵਿਰੋਧ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਪਰ ਦੂਜੇ ਪਾਸੇ 1 ਜਨਵਰੀ ਤੋਂ ਹੀ ਖ਼ਬਰਾਂ ਆ ਰਹੀਆਂ ਸਨ ਕਿ ਪੰਜਾਬ ਵਿੱਚ ਮੋਦੀ ਦੀ ਹੋਣ ਵਾਲੀ ਰੈਲੀ ਦਾ ਕਿਸਾਨ ਵਿਰੋਧ ਕਰਨਗੇ। ਇਸ ਰੈਲੀ ਤੋਂ ਪਹਿਲਾ ਕਿਸਾਨਾਂ ਦਾ ਵਿਰੋਧ ਵੀ ਹੋਇਆ ਅਤੇ ਹੰਗਾਮਾ ਵੀ ਹੋਇਆ।