ਫਿਰੋਜ਼ਪੁਰ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਉਹਨਾਂ ਦਾ ਫਿਰੋਜ਼ਪੁਰ ਰੈਲੀ ਰੱਦ ਹੋ ਗਈ। ਰੈਲੀ ਰੱਦ ਹੋਣ ਮਗਰੋਂ ਪੰਜਾਬ ਸਰਕਾਰ ’ਤੇ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਸਤੀਫੇ ਦੀ ਵੀ ਮੰਗ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਤੇ ਕੇਂਦਰ ਨੇ ਆਪਣੀਆਂ-ਆਪਣੀਆਂ ਜਾਂਚ ਟੀਮਾਂ ਬਣਾਇਆ ਹਨ। ਕੇਂਦਰ ਵੱਲੋਂ ਗਠਿਤ ਕੀਤੀ ਗਈ ਕਮੇਟੀ ਪੰਜਾਬ ਪਹੁੰਚੀ ਹੈ ਜੋ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਗਿਆ।
ਜਾਇਜ਼ਾ ਲੈਣ ਤੋਂ ਮਗਰੋਂ ਮੋਦੀ ਦਾ ਰਾਸਤਾ ਰੋਕਣ ਵਾਲੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਫ਼ਿਰੋਜ਼ਪੁਰ ਨੇੜੇ ਥਾਣਾ ਕੁਲਗੜ੍ਹੀ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ 150 ਦੇ ਕਰੀਬ ਲੋਕਾਂ ’ਤੇ ਮਾਮਲਾ ਦਰਜ ਕੀਤਾ ਹੈ। ਉਥੇ ਹੀ ਮਾਮਲੇ ਵਿੱਚ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਜਾਂਚ ਕਮੇਟੀ ਨੇ ਤਲਬ ਕੀਤਾ ਹੈ।
ਪੰਜਾਬ ਪਹੁੰਚੇ ਕੇਂਦਰ ਦੀ ਟੀਮ ETV ਭਾਰਤ ਨੂੰ ਮਿਲੀ ਰਿਪੋਰਟ
ETV ਭਾਰਤ ਨੂੰ ਰਿਪੋਰਟ ਮਿਲੀ ਜਿਸ ਵਿੱਚ ਇਹ ਜਾਣਕਾਰੀ ਹੈ ਕਿ ਪੀਐਮ ਦੀ ਸੁਰੱਖਿਆ ਦੀ ਜਿੰਮੇਵਾਰੀ ਕਿਹੜੇ-ਕਿਹੜੇ ਅਫਸਰਾਂ ਨੂੰ ਦਿੱਤੀ ਗਈ ਸੀ, ਇਸ ਪੱਤਰ ਤੋਂ ਬਾਅਦ ਜਾਂਚ ਕਰਨ ਆਈ ਟੀਮ ਨੇ ਪੰਜ ਜ਼ਿਲ੍ਹਿਆਂ ਵਿੱਚ ਮੋਗਾ, ਤਰਨਤਾਰਨ, ਮੁਕਤਸਰ ਸਾਹਿਬ, ਫਰੀਦਕੋਟ ਤੇ ਫਾਜ਼ਿਲਕਾ ਦੇ ਐਸਐਸਪੀ ਨੂੰ ਤਲਬ ਕਰਕੇ ਫਿਰੋਜ਼ਪੁਰ ਦੇ ਬੀ.ਐਸ.ਐਫ ਹੈੱਡਕੁਆਟਰ ਬੁਲਾਇਆ ਹੈ।
150 ਅਣਪਛਾਤੇ ਲੋਕਾਂ ’ਤੇ ਮਾਮਲਾ ਦਰਜ ਇਹ ਵੀ ਪੜੋ:PM ਮੋਦੀ ਦੀ ਰੈਲੀ ਤੋਂ ਪਹਿਲਾਂ ਇਹ ਹੁਕਮ ਕੀਤੇ ਸੀ ਜਾਰੀ, ਹੋਇਆ ਵੱਡਾ ਖੁਲਾਸਾ
ਦੱਸ ਦਈਏ ਕਿ ਰੋਡ ਜਾਮ ਹੋਣ ਕਾਰਨ ਕਰੀਬ 15 ਤੋਂ 20 ਮਿੰਟ ਪ੍ਰਧਾਨ ਮੰਤਰੀ ਮੋਦੀ ਦਾ ਕਾਫ਼ਲਾ ਫਲਾਈਓਵਰ ’ਤੇ ਰੁਕਿਆ ਰਿਹਾ ਸੀ, ਜਿਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਸਰਕਾਰ ਤੋਂ ਇਸ ਦਾ ਜਵਾਬ ਮੰਗਿਆ ਸੀ।
ਪੰਜਾਬ ਸਰਕਾਰ ਨੇ ਸੌਂਪੀ ਰਿਪੋਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਵੱਡੀ ਉਲੰਘਣਾ ਤੋਂ ਕੁਝ ਦਿਨ ਬਾਅਦ ਸੂਬਾ ਸਰਕਾਰ ਨੇ ਗ੍ਰਹਿ ਮੰਤਰਾਲੇ (MHA) ਨੂੰ ਆਪਣੀ ਰਿਪੋਰਟ ਸੌਂਪਦਿਆਂ ਦਾਅਵਾ ਕੀਤਾ ਹੈ ਕਿ ਮੌਕੇ ’ਤੇ ਲੋੜੀਂਦੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਸਨ।
150 ਅਣਪਛਾਤੇ ਲੋਕਾਂ ’ਤੇ ਮਾਮਲਾ ਦਰਜ ਇਹ ਰਿਪੋਰਟ ਮੁੱਖ ਤੌਰ 'ਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜ਼ਿੰਮੇਵਾਰ ਅਤੇ ਸ਼ਾਮਲ ਸੂਬੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤੀ ਗਈ ਸੀ। ਰਿਪੋਰਟ ਦੇ ਵੇਰਵਿਆਂ ਦਾ ਖੁਲਾਸਾ ਕੀਤੇ ਬਿਨਾਂ, ਗ੍ਰਹਿ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਈਟੀਵੀ ਭਾਰਤ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਮੰਤਰਾਲੇ ਨੂੰ ਸੂਚਿਤ ਕੀਤਾ ਹੈ ਕਿ ਸੂਬੇ ਵਿੱਚ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਜ਼ਮੀਨ 'ਤੇ ਲੋੜੀਂਦੀ ਮੈਨਪਾਵਰ ਤਾਇਨਾਤ ਕੀਤੀ ਗਈ ਹੈ।
ਰੈਲੀ ਤੋਂ ਪਹਿਲਾਂ ਕੇਂਦਰ ਨੇ ਇਹ ਹੁਕਮ ਕੀਤੇ ਸੀ ਜਾਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਤੋਂ 2 ਦਿਨ ਪਹਿਲਾਂ ਨੈਸ਼ਨਲ ਹਾਈਵੇਅ 5 ਮੋਗਾ ਫਿਰੋਜ਼ਪੁਰ ਨੂੰ ਆਵਾਜਾਈ ਦੇ ਹਰ ਰੁਕਾਵਟ ਤੋਂ ਪੂਰੀ ਤਰ੍ਹਾਂ ਮੁਕਤ ਰੱਖਣ ਦੇ ਹੁਕਮ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਜਾਰੀ ਕੀਤੇ ਗਏ ਸਨ। ਇੱਥੋਂ ਤੱਕ ਕਿ ਨੈਸ਼ਨਲ ਹਾਈਵੇਅ 5 ਅਧੀਨ ਪੈਂਦੀਆਂ 55 ਕਿਲੋਮੀਟਰ ਤੱਕ ਦੀਆਂ ਸੜਕਾਂ 'ਤੇ ਲਾਈਟਾਂ ਅਤੇ ਆਡੀਓ ਕੰਟਰੋਲ ਵਾਲੇ ਸਥਾਨਕ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕਰਨ ਦੇ ਹੁਕਮ ਵੀ ਦਿੱਤੇ ਗਏ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਹ ਹੁਕਮ ਆਈਜੀ ਐਸਪੀਜੀ ਸੁਰੇਸ਼ ਅਤੇ ਏਬੀਐਸ ਆਈਬੀ ਵਿਵੇਕ ਪ੍ਰਤਾਪ ਦੀ ਤਰਫੋਂ ਲਿਖਤੀ ਰੂਪ ਵਿੱਚ ਦਿੱਤੇ ਗਏ ਹਨ। ਅਜਿਹੇ 'ਚ ਪੰਜਾਬ ਸਰਕਾਰ ਦੇ ਇਸ ਦਾਅਵੇ 'ਤੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਕੇਂਦਰ ਸਰਕਾਰ ਜਾਂ ਉਨ੍ਹਾਂ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਸੜਕੀ ਰਸਤੇ ਨੂੰ ਲੈ ਕੇ ਕੋਈ ਹੁਕਮ ਜਾਰੀ ਨਹੀਂ ਕੀਤੇ ਗਏ। ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨੂੰ ਲੈ ਕੇ ਸਖ਼ਤ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਗਏ।
150 ਅਣਪਛਾਤੇ ਲੋਕਾਂ ’ਤੇ ਮਾਮਲਾ ਦਰਜ ਇਹ ਵੀ ਪੜੋ:PM MODI SECURITY BREACH: ਭਾਜਪਾ ਨੇਤਾ ਵਿਰੋਧ 'ਚ ਦੇਸ਼ ਵਿਆਪੀ ਮੁਹਿੰਮ ਕਰਨਗੇ ਸ਼ੁਰੂ
ਦੱਸ ਦੇਈਏ ਕਿ ਫਿਰੋਜ਼ਪੁਰ ਦੇ ਹੁਸੈਨੀਵਾਲਾ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਢਿੱਲ ਮੱਠ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਰੋਕੇ ਜਾਣ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਕਰੀਬ 20 ਮਿੰਟ ਤੱਕ ਫਲਾਈਓਵਰ ’ਤੇ ਫਸਿਆ ਰਿਹਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ ਐੱਸ.ਪੀ.ਜੀ. ਨੇ ਆਪਣੀ ਗੱਡੀ ਨੂੰ ਸੰਭਾਲ ਲਿਆ ਅਤੇ ਚਾਰੇ ਪਾਸੇ ਸੁਰੱਖਿਆ ਘੇਰਾ ਬਣਾ ਲਿਆ। ਸੁਰੱਖਿਆ ਵਿੱਚ ਢਿੱਲ ਦੇਣ ਤੋਂ ਬਾਅਦ, ਪੀਐਮ ਮੋਦੀ ਨੇ ਫਿਰੋਜ਼ਪੁਰ ਵਿੱਚ ਰੈਲੀ ਰੱਦ ਕਰ ਦਿੱਤੀ ਅਤੇ ਬਠਿੰਡਾ ਏਅਰਪੋਰਟ ਪਰਤ ਆਏ।