ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਨੇ ਸ਼ਿਸ਼ੂ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਇਸ ਦੌਰਾਨ ਵੱਡੀ ਗਿਣਤੀ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਐਤਵਾਰ ਨੂੰ ਫਿਰੋਜ਼ਪੁਰ ਪੁਲਿਸ ਨੇ ਲੁਧਿਆਣਾ ਮਾਲ ਤੋਂ ਗੈਂਗ ਦੇ 4 ਮੈਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਵੱਲੋਂ ਇਨ੍ਹਾਂ ਕੋਲੋਂ ਪੁਛਗਿੱਛ ਕੀਤੀ ਜਾ ਰਹੀ ਹੈ।
ਐਸ.ਐਸ.ਪੀ ਫਿਰੋਜ਼ਪੁਰ ਚਰਨਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਫਿਰੋਜ਼ਪੁਰ ਹਾਊਸਿੰਗ ਬੋਰਡ ਵਿੱਚ ਇੱਕ ਘਰ 'ਤੇ ਸ਼ਿਸ਼ੁ ਗੈਂਗ ਦੇ ਮੈਂਬਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ। ਉਨ੍ਹਾਂ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੇ ਲੁਧਿਆਣਾ ਮਾਲ ਤੋਂ ਗੈਂਗ ਦੇ 4 ਮੈਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਅੱਜ ਫਿਰੋਜ਼ਪੁਰ ਪੁਲਿਸ ਨੇ ਸ਼ਿਸ਼ੂ ਗੈਂਗ ਦੇ 3 ਹੋਰ ਮੈਂਬਰਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋ 3 ਦੇਸੀ ਪਿਸਤੌਲ, ਇੱਕ 32 ਬੋਰ, 13 ਰੋਂਦ, ਇੱਕ 12 ਬੋਰ ਬੰਦੂਕ, 21 ਕਾਰਤੂਸ ਅਤੇ ਇੱਕ ਸਵਿਫਟ ਕਾਰ ਬਾਰਾਮਦ ਕੀਤੀ ਗਈ।