ਜ਼ੀਰਾ:ਜ਼ੀਰਾ ਵਿੱਚ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲਗਾਇਆ ਜਾਗਰੂਕਤਾ ਕੈਂਪ (police held anti drug awareness seminar in zira) ਲਗਾਇਆ ਗਿਆ। ਇਸ ਕੈਂਪ ਦੌਰਾਨ ਇੱਕ ਨੌਜਵਾਨ ਔਰਤ ਵੱਲੋਂ ਨਸ਼ਾ ਛੱਡਣ ਦਾ ਪ੍ਰਣ ਕੀਤਾ ਗਿਆ। ਕੈਂਪ ਤੋਂ ਬਾਅਦ ਨੌਜਵਾਨਾਂ ਵਿਚੋਂ ਇਕ ਨੌਜਵਾਨ ਨੇ ਪੁਲਿਸ ਦੀ ਮਿਲੀਭੁਗਤ ਹੋਣ ਦੇ ਦੋਸ਼ ਵੀ ਲਗਾਏ (youth alleged police of connivance)। ਇਸੇ ਦੌਰਾਨ ਲੋਕਾਂ ਨੇ ਪੁਲਿਸ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਤੇ ਨਾਲ ਹੀ ਸ਼ਹਿਰ ਵਿੱਚ ਨਸ਼ੇ ਦੇ ਧੰਦੇ ਨੂੰ ਖੁੱਲ੍ਹ ਕੇ ਉਜਾਗਰ ਕੀਤਾ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਵਾਸਤੇ ਪੰਜਾਬ ਵਾਸੀਆਂ ਨੂੰ ਗਾਰੰਟੀ ਦਿੱਤੀ ਗਈ ਸੀ। ਦੂਜੇ ਪਾਸੇ ਸਰਕਾਰ ਬਣਨ ਤੋਂ ਬਾਅਦ ਅਜੇ ਵਿਧਾਇਕਾਂ ਨੂੰ ਵੀ ਇਹ ਹੱਕ ਨਹੀਂ ਦਿੱਤੇ ਗਏ ਕਿ ਉਹ ਪੁਲਿਸ ਉਪਰ ਕੋਈ ਦਬਾਅ ਬਣਾ ਸਕਣ।
ਵਿਧਾਇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਨਹੀਂ ਕਹਿ ਸਕਦੇ ਕਿ ਨਸ਼ੇ ਦੀ ਰੋਕਥਾਮ ਵਾਸਤੇ ਪੁਲਿਸ ਵੱਲੋਂ ਕੀ ਕੀਤਾ ਗਿਆ। ਇਸੇ ਤਰ੍ਹਾਂ ਹਲਕਾ ਜ਼ੀਰਾ ਵਿਚ ਨਸ਼ੇ ਨੂੰ ਖਤਮ ਕਰਨ ਵਾਸਤੇ ਪੁਲਿਸ ਮੁਖੀ ਫਿਰੋਜ਼ਪੁਰ ਨਰਿੰਦਰ ਭਾਰਗਵ ਵੱਲੋਂ ਵੀ ਸਾਰੇ ਡੀਐੱਸਪੀਜ਼ ਸਮੇਤ ਪੁਲਿਸ ਅਧਿਕਾਰੀਆਂ ਨੂੰ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕਰਨ ਵਾਸਤੇ ਕਿਹਾ ਗਿਆ ਹੈ।
ਇਸ ਦੇ ਚੱਲਦੇ ਜ਼ੀਰਾ ਦੇ ਬਸਤੀ ਮਾਛੀਆਂ ਦੇ ਸਕੂਲ ਵਿੱਚ ਨਸ਼ਾ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਸ਼ਹਿਰ ਦੀਆਂ ਸਾਰੀਆਂ ਸਮਾਜਸੇਵੀ ਸੰਸਥਾਵਾਂ ਤੇ ਐੱਨਜੀਓ ਨੇ ਹਿੱਸਾ ਲਿਆ ਇਸ ਕੈਂਪ ਦੀ ਅਗਵਾਈ ਡੀਐੱਸਪੀ ਸੰਦੀਪ ਸਿੰਘ ਮੰਡ ਵੱਲੋਂ ਕੀਤੀ ਗਈ ਇਸ ਮੌਕੇ ਵੱਖ ਵੱਖ ਐਨਜੀਓਜ਼ ਦੇ ਆਗੂਆਂ ਵੱਲੋਂ ਆਪਣੇ ਆਪਣੇ ਤਰਕ ਰੱਖੇ ਗਏ ਤੇ ਕਈਆਂ ਨੇ ਨਸ਼ਾ ਵੇਚਣ ਵਾਲਿਆਂ ਤੇ ਕੋਈ ਕਾਬੂ ਨਾ ਪਾਏ ਜਾਣ ਤੇ ਪੁਲੀਸ ਨੂੰ ਵੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕਰਨ ਵਾਸਤੇ ਕਿਹਾ।
ਕੈਂਪ ਦੇ ਅੰਤ ਵਿਚ ਇਸ ਮੌਕੇ ਡੀ ਐੱਸ ਪੀ ਸੰਦੀਪ ਸਿੰਘ ਮੰਡ ਵੱਲੋਂ ਨਸ਼ੇ ਨੂੰ ਖਤਮ ਕਰਨ ਵਾਸਤੇ ਪਹਿਲਾਂ ਨਸ਼ਾ ਲੈਣ ਵਾਲਿਆਂ ਦਾ ਇਲਾਜ ਕਰਵਾਉਣ ਵਾਸਤੇ ਗੱਲ ਕੀਤੀ ਤਾਂ ਜੋ ਨਸ਼ਾ ਲੈਣ ਵਾਲੇ ਜੇ ਨਸ਼ਾ ਹੀ ਨਹੀਂ ਲੈਣਗੇ ਤੇ ਆਪਣੇ ਆਪ ਹੀ ਨਸ਼ਾ ਵੇਚਣ ਵਾਲਿਆਂ ਦੀਆਂ ਦੁਕਾਨਾਂ ਬੰਦ ਹੋ ਜਾਣਗੀਆਂ ਇਸ ਮੌਕੇ ਉਨ੍ਹਾਂ ਵੱਲੋਂ ਬੜੀ ਹੀ ਸਮਝਦਾਰੀ ਨਾਲ ਲੋਕਾਂ ਨੂੰ ਸਮਝਾਇਆ।
ਇਸ ਦੌਰਾਨ ਲੋਕਾਂ ਨੂੰ ਯਕੀਨ ਦਿਵਾਇਆ ਕਿ ਉਹ ਨਸ਼ਾ ਵੇਚਣ ਵਾਲਿਆਂ ਦੇ ਖ਼ਿਲਾਫ਼ ਹਰ ਸਮੇਂ ਆਪਣੀ ਡਿਊਟੀ ਈਮਾਨਦਾਰੀ ਨਾਲ ਨਿਭਾਉਣਗੇ ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਨਸ਼ਾ ਛੱਡਣ ਦਾ ਚਾਹਵਾਨ ਹੋਵੇ ਉਹ ਸਾਡੇ ਨਾਲ ਸੰਪਰਕ ਕਰ ਸਕਦਾ ਹੈ ਜਾਂ ਕਿਸੇ ਐਨ ਜੀ ਓ ਨਾਲ ਸੰਪਰਕ ਕਰ ਸਕਦਾ ਹੈ ਤਾਂ ਜੋ ਉਸ ਦਾ ਸਰਕਾਰੀ ਹਸਪਤਾਲ ਜਾਂ ਨਸ਼ਾ ਛੁਡਾਊ ਕੇਂਦਰ ਵਿਚ ਫਰੀ ਇਲਾਜ ਕੀਤਾ ਜਾ ਸਕੇ ਤੇ ਉਸ ਨੂੰ ਇਸ ਕੋਹੜ ਵਿਚੋਂ ਕੱਢਿਆ ਜਾ ਸਕੇ
ਨਸ਼ਾ ਛੱਡਣ ਦਾ ਪ੍ਰਣ:ਇਸ ਮੌਕੇ ਕੈਂਪ ਵਿੱਚ ਵਿਚਾਰ ਸੁਣਨ ਆਏ ਲੋਕਾਂ ਵਿਚੋਂ ਇਕ ਔਰਤ ਨੇ ਦੱਸਿਆ ਕਿ ਉਹ ਪਿਛਲੇ ਇਕ ਸਾਲ ਤੋਂ ਨਸ਼ਾ ਲੈ ਰਹੀ ਹੈ ਤੇ ਹੁਣ ਉਸ ਨੇ ਮਨ ਬਣਾਇਆ ਹੈ ਕਿ ਉਹ ਆਪਣੇ ਪਰਿਵਾਰ ਵਿਚ ਰਾਜ਼ੀ ਖੁਸ਼ੀ ਰਹਿਣਾ ਚਾਹੁੰਦੀ ਹੈ ਤੇ ਸਮਾਜ ਵਿਚ ਇਕ ਮੁਕਾਮ ਹਾਸਲ ਕਰਨਾ ਚਾਹੁੰਦੀ ਹੈ। ਇਸ ਲਈ ਉਹ ਨਸ਼ਾ ਛੱਡਣ ਲਈ ਆਪਣਾ ਮਨ ਬਣਾ ਚੁੱਕੀ ਹੈ।