ਫਿਰੋਜ਼ਪੁਰ:ਜ਼ਿਲ੍ਹੇ ‘ਚ ਪੁਲਿਸ ਨੂੰ ਬੰਬ ਬਲਾਸਟ ਅਤੇ ਕਤਲ ਮਾਮਲੇ ਦੇ ਵਿੱਚ ਵੱਡੀ ਸਫਲਤਾ ਮਿਲੀ ਹੈ । ਪੁਲਿਸ ਨੇ ਬੰਬ ਬਲਾਸਟ ਮਾਮਲੇ ਦੇ ਵਿੱਚ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਹੈ। ਅਦਾਲਤ ਵੱਲੋਂ ਮੁਲਾਜ਼ਮਾਂ ਦਾ ਪੰਜ ਦਾ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਲੈਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮਾਮਲੇ ਦੇ ਵਿੱਚ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜੋ ਜਲਾਲਾਬਾਦ ਦੇ ਵਿੱਚ ਬਲਾਸਟ ਹੋਇਆ ਸੀ ਅਤੇ ਉਸ ਮਾਮਲੇ ਦੇ ਵਿੱਚ ਜੋ ਉੱਥੋਂ ਦੀ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਜਾਂਚ ਕੀਤੀ ਤਾਂ ਉਨ੍ਹਾਂ ਨੇ ਮੰਨਿਆ ਕਿ ਫਿਰੋਜ਼ਪੁਰ ਚ ਬਲਾਸਟ ਦੀ ਵਾਰਦਾਤ ਵੀ ਉਨ੍ਹਾਂ ਵੱਲੋਂ ਹੀ ਕੀਤੀ ਗਈ ਸੀ। ਇਸਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਪੁਲਿਸ ਨੂੰ ਮੁਲਜ਼ਮਾਂ ਦਾ 5 ਦਿਨ ਦਾ ਰਿਮਾਂਡ ਦਿੱਤਾ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।