ਪੰਜਾਬ

punjab

ETV Bharat / state

ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ - ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ

ਪੰਜਾਬ ਵਿਧਾਨ ਸਭਾ ਚੋਣਾਂ ਦੇ ਦਿਨ ਨਜ਼ਦੀਕ ਆਉਂਦੇ ਜਾ ਰਹੇ ਹਨ, ਪੁਲਿਸ ਵੱਲੋਂ ਵੀ ਆਪਣੀ ਸਖ਼ਤੀ ਵਧਾਈ ਜਾ ਰਹੀ ਹੈ। ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਤੇ ਐਸਐਸਪੀ ਨਰਿੰਦਰ ਭਾਰਗਵ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ੀਰਾ ਦੇ ਡੀ.ਐਸ.ਪੀ ਸੰਦੀਪ ਸਿੰਘ ਮੰਡ ਦੀ ਅਗਵਾਈ ਵਿੱਚ ਪੁਲਿਸ ਫੋਰਸ ਤੇ ਕਮਾਂਡੋਜ਼ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ

By

Published : Jan 30, 2022, 8:04 PM IST

Updated : Jan 30, 2022, 8:28 PM IST

ਫਿਰੋਜ਼ਪੁਰ:ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections 2022) ਦੇ ਦਿਨ ਨਜ਼ਦੀਕ ਆਉਂਦੇ ਜਾ ਰਹੇ ਹਨ, ਪੁਲਿਸ ਵੱਲੋਂ ਵੀ ਆਪਣੀ ਸਖ਼ਤੀ ਵਧਾਈ ਜਾ ਰਹੀ ਹੈ।

ਫਲੈਗ ਮਾਰਚ

ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਤੇ ਐਸ.ਐਸ.ਪੀ ਨਰਿੰਦਰ ਭਾਰਗਵ (SSP Narendra Bhargav) ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ੀਰਾ ਦੇ ਡੀ.ਐਸ.ਪੀ ਸੰਦੀਪ ਸਿੰਘ ਮੰਡ (DSP Sandeep Singh Mand) ਦੀ ਅਗਵਾਈ ਵਿੱਚ ਪੁਲਿਸ ਫੋਰਸ ਤੇ ਕਮਾਂਡੋਜ਼ ਵੱਲੋਂ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਗੱਡੀਆਂ ਦੀ ਚੈਕਿੰਗ ਕਰਦੀ ਹੋਈ ਪੁਲਿਸ

ਪੁਲਿਸ ਵੱਲੋਂ ਸ਼ਹਿਰ ਵਿੱਚ ਲੋਕਾਂ ਦੇ ਦਿਲਾਂ ਵਿੱਚੋਂ ਡਰ ਕੱਢਣ ਲਈ ਫਲੈਗ ਮਾਰਚ (Flag March) ਕੱਢਿਆ ਗਿਆ। ਇਸ ਮੌਕੇ ਡੀ. ਐੱਸ. ਪੀ ਸੰਦੀਪ ਸਿੰਘ ਮੰਡ (DSP Sandeep Singh Mand) ਨੇ ਦੱਸਿਆ ਕਿ ਸ਼ਰਾਰਤੀ ਅਨਸਰਾਂ 'ਤੇ ਗ਼ਲਤ ਸੋਚ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਗੱਡੀਆਂ ਦੀ ਚੈਕਿੰਗ ਕਰਦੀ ਹੋਈ ਪੁਲਿਸ

ਇਹ ਵੀ ਪੜ੍ਹੋ:ਚੋਣਾਂ ਦੌਰਾਨ 5 ਕਰੋੜ ਦਾ ਨਸ਼ਾ ਬਰਾਮਦ !

ਉਨ੍ਹਾਂ ਕਿਹਾ ਕਿ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਤੇ ਲੋਕਾਂ ਦੇ ਦਿਲਾਂ ਵਿੱਚੋਂ ਡਰ ਕੱਢਣ ਵਾਸਤੇ ਗਲੀ ਮੁਹੱਲਿਆਂ ਤੇ ਬਾਜ਼ਾਰ ਵਿਚ ਫਲੈਗ ਮਾਰਚ (Flag March) ਕੱਢਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਨਾਲ ਜੀਰਾ ਸਿਟੀ ਥਾਣਾ ਦੇ ਐਸ.ਐਚ.ਓ (SHO) ਸਮੇਤ ਪੁਲਿਸ ਫੋਰਸ ਤੋਂ ਇਲਾਵਾ ਕਮਾਂਡੋ ਕੰਪਨੀ ਵੀ ਪੂਰੀ ਚੌਕਸੀ ਨਾਲ ਡਿਊਟੀ ਨਿਭਾ ਰਹੀ ਹੈ। ਉਨ੍ਹਾਂ ਵੱਲੋਂ ਪੂਰੀ ਤਰ੍ਹਾਂ ਨਾਲ ਤਿਆਰੀ ਕੀਤੀ ਜਾ ਰਹੀ ਹੈ।

ਗੱਡੀਆਂ ਦੀ ਚੈਕਿੰਗ ਕਰਦੀ ਹੋਈ ਪੁਲਿਸ

ਇਹ ਵੀ ਪੜ੍ਹੋ:ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 2 ਸਮੱਗਲਰਾਂ ਨੂੰ ਕਾਬੂ

Last Updated : Jan 30, 2022, 8:28 PM IST

ABOUT THE AUTHOR

...view details